← ਪਿਛੇ ਪਰਤੋ
ਦੇਵਾ ਨੰਦ ਸ਼ਰਮਾ
ਫ਼ਰੀਦਕੋਟ, 7 ਫਰਵਰੀ 2018 :
ਨੇੜਲੇ ਪਿੰਡ ਮੰਡਵਾਲਾ ਦੇ ਕਿਸਾਨ ਜਗਦੇਵ ਸਿੰਘ (40) ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੇਵ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਨੇ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਵਾਂ ਦਾ 7 ਲੱਖ ਰੁਪਏ ਤੋਂ ਵੱਧ ਦਾ ਕਰਜਾ ਦੇਣਾ ਸੀ। ਪਿੰਡ ਮੰਡਵਾਲਾ ਦੇ ਵਸਨੀਕ ਸ਼ੇਰ ਸਿੰਘ ਮੰਡਵਾਲਾ ਨੇ ਦੱਸਿਆ ਕਿ ਜਗਦੇਵ ਸਿੰਘ ਕਾਫ਼ੀ ਮਿਹਨਤੀ ਕਿਸਾਨ ਸੀ ਅਤੇ ਕਰਜੇ ਕਾਰਨ ਉਹ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਪੁਲੀਸ ਨੇ ਕਿਸਾਨ ਜਗਦੇਵ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
Total Responses : 976