ਖਰੜ, 12 ਫਰਵਰੀ 2018
ਕੌਸਲ ਖਰੜ ਦੇ ਵਾਰਡ ਨੰਬਰ: 14 ਦੀ ਹੋ ਰਹੀ ਉਪ ਚੋਣ ਲਈ ਰਿਟਰਨਿੰਗ ਅਫਸਰ ਖਰੜ ਦੇ ਦਫਤਰ ਵਿਚ ਅੱਜ ਦੋ ਨਾਮਜ਼ਦਗੀਆਂ ਦਾਖਲ ਹੋਈਆਂ। ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਖਰੜ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਅੱਜ ਭਾਜਪਾ ਵਲੋਂ ਸੁਧੀਰ ਗੁਲੇਰੀਆਂ, ਸੀਮਾ ਗੁਲੇਰੀਆਂ ਵਲੋਂ ਆਪਣਾ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਗਏ। ਕੱਲ ਨਾਮਜ਼ਦਗੀ ਦਾਖਲ ਕਰਵਾਉਣ ਦਾ ਆਖਰੀ ਦਿਨ ਹੈ ਤੇ ਕੋਈ ਵੀ ਉਮੀਦਵਾਰ ਸਵੇਰੇ 11 ਤੋਂ 3 ਵਜੇ ਤੱਕ ਨਾਮਜ਼ਦਗੀ ਪੇਪਰ ਦਾਖਲ ਕਰਵਾ ਸਕਦਾ ਹੈ। ਨਾਮਜ਼ਦਗੀ ਦਾਖਲ ਕਰਵਾਉਣ ਵਾਲੇ ਉਮੀਦਵਾਰਾਂ ਨੂੰ ਸਟੇਟ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਖਰਚਾ ਰਜਿਸਟਰ ਅਤੇ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਜਾਣੂ ਕਰਵਾਇਆ ਗਿਆ। ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਸਮੇਂ ਭਾਜਪਾ ਦੇ ਜਿਲ•ਾ ਪ੍ਰਧਾਨ ਸੁਸੀਲ ਰਾਣਾ, ਸ੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜਿਲ•ਾ ਪ੍ਰਧਾਨ ਕੁਲਦੀਪ ਕੌਰ ਕੰਗ, ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ, ਜਿਲ•ਾ ਦਿਹਾਤੀ ਪ੍ਰਧਾਨ ਬਲਜੀਤ ਸਿੰਘ ਕੁੰਭੜਾ, ਨਰਿੰਦਰ ਸਿੰਘ ਰਾਣਾ, ਅਮਿੱਤ ਸ਼ਰਮਾ ਮੰਡਲ ਪ੍ਰਧਾਨ ਖਰੜ ਸਮੇਤ ਭਾਰੀ ਗਿਣਤੀ ਵਿਚ ਅਕਾਲੀ-ਭਾਜਪਾ ਦੇ ਆਗੂ ਹਾਜ਼ਰ ਸਨ।