ਫਰੀਦਕੋਟ, 18 ਫਰਵਰੀ 2018 :
ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ, ਮੈਂਬਰ ਲੋਕ ਸਭਾ ਸ਼੍ਰੀ ਸੁਨੀਲ ਕੁਮਾਰ ਜਾਖੜ ਜ਼ਿਲ੍ਹੇ ਫਰੀਦਕੋਟ ਦੇ ਇਕ ਦਿਨਾਂ ਦੌਰੇ ਤੇ 19 ਫਰਵਰੀ ਨੂੰ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ ਨੇ ਅਧਿਕਾਰੀਆਂ ਨਾਲ ਦੌਰੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਹਲਕਾ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦੇ ਵਿਸ਼ੇਸ਼ ਯਤਨਾਂ ਸਦਕਾ ਹੀ ਇਹ ਦੌਰਾ ਸੰਭਵ ਹੋਇਆ ਹੈ। ਸ਼੍ਰੀ ਜਾਖੜ ਅਤੇ ਸ. ਸਿੱਧੂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸੀਵਰੇਜ ਦੇ ਕੰਮਾਂ ਦਾ ਨਿਰੀਖਣ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਵਿਖੇ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਣ ਉਪਰੰਤ ਨਗਰ ਕੌਂਸਲ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਕੋਟਕਪੂਰਾ ਦੀ ਦਾਣਾ ਮੰਡੀ ਵਿਖੇ ਸੀਵਰੇਜ ਸਿਸਟਮ ਦੇ ਫੰਡਾਂ ਦੀ ਵੰਡ ਕਰਨਗੇ ਜਦਕਿ ਜੈਤੋ ਦੇ ਰਾਮਲੀਲਾ ਗਰਾਊਂਡ ਵਿਖੇ ਵੀ ਇਸ ਸਬੰਧੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ ਫਰੀਦਕੋਟ ਗੁਰਜੀਤ ਸਿੰਘ, ਐਸ.ਡੀ.ਐਮ ਕੋਟਕਪੂਰਾ, ਜੈਤੋ ਡਾ. ਮਨਦੀਪ ਕੌਰ ਤੇ ਸਬੰਧਤ ਅਧਿਕਾਰੀ ਹਾਜ਼ਰ ਸਨ।