ਲੁਧਿਆਣਾ, 21 ਫਰਵਰੀ 2016:
ਨਗਰ ਨਿਗਮ ਲੁਧਿਆਣਾ ਦੇ ਸਾਰੇ ਵਾਰਡਾਂ ਅਤੇ ਨਗਰ ਕੌਂਸਲ ਜਗਰਾਂਉ ਅਤੇ ਪਾਇਲ ਦੇ ਇੱਕ-ਇੱਕ ਵਾਰਡਾਂ ਦੀ ਚੋਣ ਲਈ ਮਿਤੀ 24 ਫਰਵਰੀ ਨੂੰ ਵੋਟਾਂ ਪੈਣਗੀਆਂ।ਜਿਸ ਸੰਬੰਧੀ ਵੱਖ-ਵੱਖ ਉਮੀਦਵਾਰਾਂ ਵੱਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਮਿਤੀ 22 ਫਰਵਰੀ ਨੂੰ ਸ਼ਾਮ 4 ਵਜੇ ਤੱਕ ਹੀ ਕੀਤਾ ਜਾ ਸਕੇਗਾ।
ਰਾਜ ਚੋਣ ਕਮਿਸ਼ਨ ਵੱਲੋਂ ਲਾਗੂ ਆਦਰਸ਼ ਚੋਣ ਜ਼ਾਬਤੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਵਧੀਕ ਜ਼ਿਲ•ਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ 22 ਫਰਵਰੀ ਦਿਨ ਵੀਰਵਾਰ ਨੂੰ ਸ਼ਾਮ 4 ਵਜੇ ਤੋਂ ਬਾਅਦ ਕੋਈ ਵੀ ਉਮੀਦਵਾਰ ਆਪਣਾ ਚੋਣ ਪ੍ਰਚਾਰ ਨਹੀਂ ਕਰ ਸਕੇਗਾ। ਉਨ•ਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ। ਉਲੰਘਣਾ ਕਰਨ ਵਾਲੇ ਉਮੀਦਵਾਰਾਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਨਗਰ ਕੌਂਸਲ ਜਗਰਾਂਉ ਅਤੇ ਪਾਇਲ ਦੇ ਇੱਕ-ਇੱਕ ਵਾਰਡਾਂ ਦੀ ਗਿਣਤੀ 24 ਫਰਵਰੀ ਨੂੰ ਸ਼ਾਮ ਨੂੰ ਹੀ ਹੋ ਜਾਵੇਗੀ, ਜਦਕਿ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਦੀ ਗਿਣਤੀ 27 ਫਰਵਰੀ ਨੂੰ ਹੋਵੇਗੀ।