ਜਗਦੀਸ਼ ਥਿੰਦ
ਫਾਜ਼ਿਲਕਾ, 19 ਮਾਰਚ 2018 :
ਪੰਜਾਬ ਸਰਕਾਰ ਘਰਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਜ਼ਿਲ੍ਹੇ ਅੰਦਰ 16 ਬੇਰੁਜ਼ਗਾਰ ਵਿਅਕਤੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆਂ ਨੇ ਨਿਯੁਕਤੀ ਪੱਤਰ ਦਿੱਤੇ। ਇਹ ਨਿਯੁਕਤੀ ਪੱਤਰ ਮਹਾਤਮਾਂ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਯੋਗ ਪਾਏ ਗਏ ਵਿਅਕਤੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਹੱਥੀ ਭੇਂਟ ਕੀਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਬੇਰੁਜ਼ਗਾਰ ਵਿਅਕਤੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਲੀਨਾਂ ਆਟੋ ਪ੍ਰਾਈਵੇਟ ਲਿਮਿਟਡ ਮੋਹਾਲੀ ਵਿਖੇ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਚੁਣੇ ਗਏ ਵਿਅਕਤੀਆਂ ਵਿੱਚ 14 ਹੈਲਪਰ, 1 ਡਾਟਾ ਐਂਟਰੀ ਉਪਰੇਟਰ, 1 ਮਸ਼ੀਨ ਉਪਰੇਟਰ ਸ਼ਾਮਲ ਹਨ। ਉਨ੍ਹਾ ਦੱਸਿਆ ਕਿ ਖਾਸ ਗੱਲ ਇਹ ਹੈ ਕਿ ਚੁਣੇ ਗਏ ਬੇਰੁਜ਼ਗਾਰ ਵਿਅਕਤੀਆਂ ਦੇ ਪਰਿਵਾਰਾਂ ਵਿੱਚ ਕੋਈ ਵੀ ਸਰਕਾਰੀ ਨੌਕਰੀ ਨਹੀਂ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਹੁੱਈਆਂ ਕਰਵਾਉਣ ਲਈ ਰੋਜ਼ਗਾਰ ਵਿਭਾਗ ਵੱਲੋਂ ਭਵਿੱਖ ਵਿੱਚ ਹੋਰ ਵੀ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਇਸ ਦੋਰਾਨ ਜ਼ਿਲ੍ਹਾਂ ਰੋਜ਼ਗਾਰ ਅਫ਼ਸਰ ਸ੍ਰੀ ਅਰੁਨ ਕੁਮਾਰ ਨੇ ਦੱਸਿਆ ਕਿ ਚੁਣੇ ਗਏ ਬੇਰੁਜ਼ਗਾਰ ਨੌਜਵਾਨਾਂ ਨੂੰ ਕੰਪਨੀ ਐਕਟ ਅਨੁਸਾਰ ਬਣਦੀ ਤਨਖਾਹ, ਭੱਤੇ, ਪੋ੍ਰਵੀਡੈਂਟ ਫੰਡ, ਹੈਲਥ ਕਾਰਡ ਅਤੇ ਬੀਮੇ ਤੋਂ ਇਲਾਵਾ ਉਵਰ ਟਾਈਮ ਦੀ ਵੀ ਤਨਖਾਹ ਮਿਲੇਗੀ। 6 ਮਹੀਨੇ ਦੀ ਸਰਵਿਸ ਉਪਰੰਤ ਕੰਪਨੀ ਵੱਲੋਂ ਇਨ੍ਹਾਂ ਨੂੰ ਪੱਕੇ ਵੀ ਕਰ ਦਿੱਤਾ ਜਾਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਜਗਦੀਪ ਸਹਿਗਲ ਵਿਸੇyਸ਼ ਤੋਰ 'ਤੇ ਮੋਜੂਦ ਸਨ।