ਚੰਡੀਗੜ੍ਹ 20 ਮਾਰਚ 2018
ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲਾਂ ਵਿਚ ਬੰਦ ਕੈਦੀ ਸਿੱਖਾਂ ਦੀ ਰਿਹਾਈ ਲਈ ਮੋਹਾਲੀ ਵਿਚ ਭੁੱਖ ਹੜਤਾਲ ਉੱਤੇ ਬੈਠੇ ਗੁਰਬਖਸ਼ ਸਿੰਘ ਖਾਲਸਾ ਵਲੋਂ ਕੁਰੂਕਸ਼ੇਤਰ ਦੇ ਠਸਕਾਅਲੀ ਇਲਾਕੇ ਵਿਚ ਟੈਂਕੀ ਤੋਂ ਛਾਲ ਮਾਰਨ ਨਾਲ ਮੌਤ ਹੋ ਗਈ ਹੈ। ਉਹ ਅੱਜ ਠਸਕਾਅਲੀ ਇਲਾਕੇ ਦੀ ਇਕ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਬੰਦ ਕੈਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨੇ ਅਚਾਨਕ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਉਥੋਂ ਦੇ ਇਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।