ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ 2018: ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਭਾਸ਼ਣ ਅਤੇ ਵਾਦ-ਵਿਵਾਦ ਫੈਸਟ ਦਾ ਅਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕੀਤੀ ਅਤੇ ਡਾ. ਸੁਰਮੁਖ ਸਿੰਘ, ਸਾਬਕਾ ਮੁਖੀ, ਰਾਜਨੀਤੀ ਵਿਭਾਗ, ਮਾਤਾ ਗੁਜਰੀ ਕਾਲਜ ਵਿਸ਼ੇਸ਼ ਮਹਿਮਾਨ ਵਜੋਂ ਪਧਾਰੇ।
ਇਹਨਾਂ ਮੁਕਾਬਲਿਆਂ ਵਿਚ ੭੦ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਭਾਸ਼ਣ ਮੁਕਾਬਲੇ ਵਿਦਿਆਰਥੀਆਂ ਨੇ ਜੀ. ਐਸ. ਟੀ. ਦੇ ਲਾਭ ਅਤੇ ਹਾਨੀਆਂ, ਵਿਦਿਆਰਥੀ ਚੌਣਾਂ ਦਾ ਮੁੱਦਾ: ਸ਼ੰਕੇ ਅਤੇ ਸੰਭਾਵਨਾਵਾਂ, ਕੀ ਜਰੂਰਤ ਸਵੱਛ ਭਾਰਤ ਦੀ ਹੈ ਜਾਂ ਤਣਾਓ ਮੁਕਤ ਭਾਰਤ ਦੀ ਅਤੇ ਵਿਦਿਆਰਥੀਆਂ ਵਿਚ ਕਦਰਾਂ-ਕੀਮਤਾਂ ਦਾ ਨਿਘਾਰ ਵਿਸ਼ਿਆਂ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ।
'ਇਕ ਦੇਸ਼ ਇਕ ਚੋਣ' ਵਿਸ਼ੇ 'ਤੇ ਵਾਦ-ਵਿਵਾਦ ਮੁਕਾਬਲੇ ਦਾ ਅਯੋਜਨ ਕੀਤਾ ਗਿਆ। ਅੰਤ ਵਿਚ ਸਭਾ ਨੇ ''ਇਕ ਦੇਸ਼ ਇਕ ਚੋਣ' ਦੇ ਪੱਖ ਵਿਚ ਸਰਵਸਮਿਤੀ ਨਾਲ ਮਤਾ ਪਾਸ ਕੀਤਾ।
ਭਾਸ਼ਣ ਮੁਕਾਬਲੇ ਵਿਚ ਪਰਮਿੰਦਰ ਕੌਰ, ਰਣਧੀਰ ਸਿੰਘ ਅਤੇ ਸੁਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਤਰਨਪ੍ਰੀਤ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਹੌਂਸਲਾ ਵਧਾਊ ਇਨਾਮ ਮਿਲਿਆ।ਜਦਕਿ ਵਾਦ-ਵਿਵਾਦ ਮੁਕਾਬਲੇ ਵਿਚ ਦਮਨਪ੍ਰੀਤ ਸਿੰਘ, ਜਸਵੀਰ ਸਿੰਘ, ਅਤੁਲ ਸਾਗਰ ਨੇ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਕਬਜ਼ਾ ਕੀਤਾ। ਗੁਰਜੀਤ ਸਿੰਘ ਅਤੇ ਕਿਰਨਵੀਰ ਸਿੰਘ ਨੂੰ ਹੌਂਸਲਾ ਵਧਾਊ ਇਨਾਮ ਪ੍ਰਾਪਤ ਹੋਇਆ।
ਡਾ. ਸੁਰਮੁਖ ਸਿੰਘ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਵਿਚ ਭਾਗ ਲੈਣ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜਿਹੇ ਗੰਭੀਰ ਮੁੱਦਿਆਂ ਸੰਬੰਧੀ ਵਿਚਾਰ ਵਟਾਂਦਰੇ ਰਾਹੀਂ ਵਿਦਿਆਰਥੀ ਸਮਾਜਿਕ ਸੱਮਸਿਆਵਾਂ ਦੇ ਹੱਲ ਵਿਚ ਯੋਗਦਾਨ ਪਾ ਸਕਦੇ ਹਨ।
ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਰਾਜਨੀਤੀ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿਚ ਨਿਖਾਰ ਆਉਂਦਾ ਹੈ ਅਤੇ ਉਹ ਅੱਜ ਦੇ ਯੁੱਗ ਦੀਆਂ ਚੁਣੋਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਦੇ ਹਨ।
ਇਹਨਾਂ ਮੁਕਾਬਲਿਆਂ ਵਿਚ ਵਾਇਸ ਪ੍ਰਿੰਸੀਪਲ ਡਾ. ਰਜਿੰਦਰ ਕੌਰ, ਪ੍ਰੋ. ਸਤਪ੍ਰੀਤ ਕੌਰ ਅਤੇ ਪ੍ਰੋ. ਅਨੁਪ੍ਰੀਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਡੀਨ ਅਕਾਦਮਿਕ ਵਾਇਸ ਪਿੰ੍ਰਸੀਪਲ ਪ੍ਰੋ. ਹਰਵੀਨ ਕੌਰ,ਪ੍ਰੋ. ਬਿਕਰਮਜੀਤ ਸਿੰਘ ਸੰਧੂ, ਰਾਜਨੀਤੀ ਵਿਭਾਗ ਦੇ ਡਾ. ਸਤਨਾਮ ਸਿੰਘ, ਡਾ. ਇੰਦਰਜੀਤ ਸਿੰਘ, ਡਾ. ਹਰਵਿੰਦਰ ਸਿੰਘ, ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਇਹ ਪ੍ਰੋਗਰਾਮ ਐਮ. ਫਿਲ. ਅਤੇ ਐਮ. ਏ. ਰਾਜੀਨੀਤੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਉਲੀਕਿਆ ਗਿਆ ਸੀ।