ਜਗਦੀਸ਼ ਥਿੰਦ
ਫਾਜ਼ਿਲਕਾ 23 ਅਪ੍ਰੈਲ
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਣਕ ਦੀ ਖਰੀਦ ਉਪਰੰਤ ਲਿਫਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 495091 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 488955 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਪੁੱਜੀ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆ ਵੱਲੋਂ ਨਾਲੋ-ਨਾਲ ਖਰੀਦ ਅਤੇ ਲਿਫਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਖਰੀਦ ਸਮੇਂ ਕਿਸੇ ਤਰ੍ਹਾਂ ਦੀ ਦਿਕਤ ਨਹੀਂ ਆਉਣ ਦਿੱਤੀ ਜਾ ਰਹੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਵਿਸ਼ੰਭੂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 89055 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 123884 ਮੀਟ੍ਰਿਕ ਟਨ, ਪਨਸਪ ਵੱਲੋਂ 110730 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 54060 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 41663 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 69563 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ