ਅਡੀਸ਼ਨਲ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਾਈਕਲ ਰੈਲੀ ਨੂੰ ਰਵਾਨਾ ਕਰਨ ਸਮੇਂ 'ਨਾਲ ਹਨ ਸਿਵਲ ਸਰਜ਼ਨ ਫਾਜ਼ਿਲਕਾ ਡਾ ਸੁਰਿੰਦਰ ਕੁਮਾਰ
ਜਗਦੀਸ਼ ਥਿੰਦ
ਫਾਜ਼ਿਲਕਾ 16 ਮਈ
ਅੰਤਰਾਸ਼ਟ੍ਰੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਇੱਕ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਬਲਬੀਰ ਰਾਜ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਡੇਂਗੂ ਜਾਗਰੂਕਤਾ ਸਬੰਧੀ ਇਕ ਪੋਸਟਰ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਮੰਤਵ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਿਆ ਜਾਵੇ ਅਤੇ ਆਪਣੇ ਘਰ ਜਾਂ ਦਫ਼ਤਰਾਂ ਦੇ ਕੂਲਰਾਂ, ਗਮਲਿਆਂ ਅਤੇ ਫਰਿਜਾਂ ਆਦਿ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਬਾਰ ਜਰੂਰ ਚੰਗੀ ਤਰ੍ਹਾਂ ਸਾਫ ਕੀਤਾ ਜਾਵੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਆਪਣੇ ਘਰਾਂ ਨੇੜੇ ਪਾਣੀ ਖੜ੍ਹਾਂ ਨਾ ਹੋਣ ਦਿਓ ਜਾਂ ਫਿਰ ਖੜ੍ਹੇ ਪਾਣੀ ਵਿੱਚ ਹਫਤੇ ਵਿੱਚ ਇੱਕ ਬਾਰ ਸੜਿਆ ਕਾਲਾ ਤੇਲ ਜਾਂ ਮਿੱਟੀ ਦਾ ਤੇਲ ਪਾਇਆ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਤੇਜ਼ ਬੁਖਾਰ, ਸਿਰ ਦਰਦ, ਅੱਖਾ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸ ਪੇਸ਼ੀਆਂ, ਜੋੜਾ ਵਿੱਚ ਦਰਦ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਲਛੱਣਾ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਅਤੇ ਲੋੜੀਂਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਸੁਖਵਿੰਦਰ ਕੌਰ, ਜ਼ਿਲ੍ਹਾ ਐਪੀਡੈਮੋਲਜਿਸਟ ਡਾ. ਰੁਪਿਦੰਰ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਸ. ਜੇ.ਐਸ.ਢਿੱਲੋਂ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ, ਬੀ.ਈ.ਈ. ਸ. ਮਨਬੀਰ ਸਿੰਘ ਅਤੇ ਸਬੰਧਤ ਅਧਿਕਾਰੀ ਮੌਜ਼ੂਦ ਸਨ।