ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ
ਜਗਦੀਸ਼ ਥਿੰਦ
ਫਾਜ਼ਿਲਕਾ 16 ਮਈ
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤਕ 801784 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 1328 ਕਰੋੜ 22 ਲੱਖ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਮੰਡੀਆਂ ਵਿੱਚ ਪੁੱਜੀ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆ ਵੱਲੋਂ ਨਾਲੋ-ਨਾਲ ਖਰੀਦ ਅਤੇ ਲਿਫਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਖਰੀਦ ਸਮੇਂ ਕਿਸੇ ਤਰ੍ਹਾਂ ਦੀ ਦਿਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਗੀਤਾ ਵਿਸ਼ੰਭੂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 149139 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 198198 ਮੀਟ੍ਰਿਕ ਟਨ, ਪਨਸਪ ਵੱਲੋਂ 185338 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 82725 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 65451 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 124231 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ