(ਸ਼ਾਹਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਇਕ ਅਹਿਮ ਬੈਠਕ ਦੌਰਾਨ ਮੰਚ ਦੇ ਆਗੂ।
ਚੰਡੀਗੜ੍ਹ 21 ਮਈ 2018: ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਉਸ ਦਾ ਸਥਾਨ ਦਿਵਾਉਣ ਲਈ ਸੰਘਰਸ਼ਸ਼ੀਲ 'ਚੰਡੀਗੜ੍ਹ ਪੰਜਾਬੀ ਮੰਚ' ਨੇ ਜਿੱਥੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੂੰ ਘੇਰਨਾ ਦਾ ਫੈਸਲਾ ਲਿਆ ਹੈ, ਉਥੇ ਤਹਿਕੀਤਾ ਕਿ ਆਉਂਦੇ ਦਿਨਾਂ ਵਿਚ 'ਚੰਡੀਗੜ੍ਹ 'ਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਬਹਾਲ ਕਿਵੇਂ ਹੋਵੇ' ਵਿਸ਼ੇ 'ਤੇ ਸੂਬਾ ਪੱਧਰੀ ਇਕ ਕਨਵੈਨਸ਼ਨ ਕਰਵਾਈ ਜਾਵੇਗੀ। ਚੰਡੀਗੜ੍ਹ ਪੰਜਾਬੀ ਮੰਚ ਦੀ ਸੈਕਟਰ 38 (ਸ਼ਾਹਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਇਕ ਅਹਿਮ ਬੈਠਕ ਹੋਈ। ਇਸ ਬੈਠਕ 'ਚ ਇਹ ਵੀ ਤਹਿ ਕੀਤਾ ਗਿਆ ਕਿ ਪੰਜਾਬ ਦੇ ਸਮੂਹ 117 ਵਿਧਾਇਕਾਂ ਤੇ ਸੰਸਦ ਮੈਂਬਰਾਂ ਕੋਲੋਂ ਵੀ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂਪੰਜਾਬੀ ਕਰਨ ਦੇ ਖਤ ਲਿਖਵਾ ਕੇ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਦੇ ਨਾਂ ਘੱਲੇ ਜਾਣਗੇ।
ਚੰਡੀਗੜ੍ਹ ਪੰਜਾਬੀ ਮੰਚ ਨੇ ਆਪਣੇ ਸਹਿਯੋਗੀ ਸੰਗਠਨ ਪੇਂਡੂ ਸੰਘਰਸ਼ ਕਮੇਟੀ, ਗੁਰਦੁਆਰਾ ਪ੍ਰਬੰਧਕ ਸੰਗਠਨ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨਾਲ ਮਿਲ ਕੇ ਸਾਂਝੇ ਤੌਰ 'ਤੇ ਚੰਡੀਗੜ੍ਹ ਦੇ ਆਲੇ ਦੁਆਲੇਦੀਆਂ ਲੇਖਕ ਤੇ ਸਾਹਿਤ ਸਭਾਵਾਂ ਦੇ ਥੜ੍ਹੇ 'ਤੇ ਪੰਜਾਬੀ ਭਾਸ਼ਾ ਦੀ ਬਹਾਲੀ ਦੇ ਮੁੱਦੇ ਤੇ ਇਕ ਵਿਸ਼ਾਲ ਸੈਮੀਨਾਰ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ। ਪੰਜਾਬੀ ਮੰਚ, ਪੇਂਡੂ ਸੰਘਰਸ਼ ਕਮੇਟੀ, ਗੁਰਦੁਆਰਾ ਸੰਗਠਨ, ਟਰੇਡ ਯੂਨੀਅਨਾਂ ਦੇਆਗੂਆਂ ਦੇਵੀ ਦਿਆਲ ਸ਼ਰਮਾ, ਗੁਰਨਾਮ ਸਿੰਘ ਸਿੱਧੂ, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਜਥੇਦਾਰ ਤਾਰਾ ਸਿੰਘ, ਰਘਬੀਰ ਸਿੰਘ ਰਾਮਪੁਰ, ਦਲਜੀਤ ਸਿੰਘ ਪਲਸੌਰਾ, ਗੁਰਪ੍ਰੀਤ ਸਿੰਘ ਸੋਮਲ,ਸਰਪੰਚ ਗੁਰਪ੍ਰੀਤ ਸਿੰਘ ਦੜੂਆ, ਸੁਖਜੀਤ ਸਿੰਘ ਹੱਲੋਮਾਜਰਾ, ਸੇਵੀ ਰਾਇਤ, ਤਰਲੋਚਨ ਸਿੰਘ, ਦੀਪਕ ਸ਼ਰਮਾ ਚਨਾਰਥਲ, ਭੁਪਿੰਦਰ ਸਿੰਘ ਸੀਟੀਯੂ, ਨੈਬ ਸਿੰਘ ਦਾਊਂਮਾਜਰਾ, ਜੋਗਿੰਦਰ ਸਿੰਘ ਬੁੜੈਲ, ਪ੍ਰੇਮ ਸਿੰਘ ਮਲੋਆ, ਦੇਵ ਰਾਜਬਹਿਲਾਣਾ, ਜਸਵਿੰਦਰ ਸਿੰਘ ਬਰਾੜ, ਖੁਸ਼ਹਾਲ ਸਿੰਘ ਨਾਗਾ ਆਦਿ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਇਨ੍ਹਾਂ ਆਗੂਆਂ ਨੇ ਰੋਹ ਭਰੇ ਅੰਦਾਜ਼ ਵਿਚ ਕਿਹਾ ਕਿ ਪੰਜਾਬ ਦੀ ਧਰਤੀ ਉਪਰ ਉਸਰੇ ਚੰਡੀਗੜ੍ਹ ਦੇ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾਅੰਗਰੇਜ਼ੀ ਦੀ ਥਾਂ ਪੰਜਾਬੀ ਹੋਣੀ ਚਾਹੀਦੀ ਹੈ ਤੇ ਅਜਿਹੀ ਮੰਗ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਚੰਡੀਗੜ੍ਹ ਵਿਚ ਪੰਜਾਬੀਆਂ ਦੀ ਮਾਂ ਬੋਲੀ ਦੀ ਹੋ ਰਹੀ ਦੁਰਦਸ਼ਾ ਬਾਰੇ ਮੋਰਚਾਖੋਲ੍ਹਣ ਦੀ ਅਪੀਲ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਦੀਆਂ ਸਮੇਂ -ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਮੁੱਦੇ ਉਪਰ ਦਹਾਕਿਆਂ ਤੋਂ ਮੂੰਹ ਬੰਦ ਕਰਨ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਆਗੂਆਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਯੂਟੀ ਪ੍ਰਸ਼ਾਸਨਪੰਜਾਬੀਆਂ ਦੀ ਨਵੀਂ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਤੋਂ ਵਿਰਵਾ ਕਰਨ ਦੀ ਸਾਜ਼ਿਸ਼ ਘੜ ਰਿਹਾ ਹੈ। ਚੰਡੀਗੜ੍ਹ ਦੀਆਂ ਮੁੱਖ ਸਿਆਸੀ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੀ ਇਸ ਮੁੱਦੇ ਉਪਰ ਅੱਜ ਤਕ ਪੰਜਾਬੀਆਂ ਨੂੰ ਇਨਸਾਫਨਹੀਂ ਦਿਵਾ ਸਕੀਆਂ। ਇਸ ਕਾਰਨ ਮੰਚ 2019 ਦੀਆਂ ਲੋਕ ਸਭਾ ਚੋਣਾਂ ਵਿਚ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਤੋਂ ਚੋਣ ਮਨੋਰਥ ਪੱਤਰਾਂ ਵਿਚ ਪੰਜਾਬੀ ਭਾਸ਼ਾ ਦਾ ਮੁੱਦਾ ਵੀ ਸ਼ਾਮਲ ਕਰਨ ਦੀ ਮੰਗ ਕਰੇਗਾ।
ਆਗੂਆਂ ਨੇ ਧਮਕੀ ਦਿੱਤੀ ਕਿ ਜਿਹੜੀ ਪਾਰਟੀ ਜਾਂ ਉਮੀਦਵਾਰ ਆਪਣੇ ਚੋਣ ਮਨੋਰਥ ਪੱਤਰ ਵਿਚ ਇਹ ਮੰਗ ਦਰਜ ਨਹੀਂ ਕਰੇਗਾ, ਮੰਚ ਉਸ ਦੇ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰੇਗਾ। ਆਗੂਆਂ ਨੇ ਕਿਹਾ ਕਿ ਪਿੱਛਲੇ ਸਮੇਂ ਚੰਡੀਗੜ੍ਹ ਦੇਪ੍ਰਸ਼ਾਸਕ ਦੇ ਸਲਾਹਕਾਰ ਪਰੀਮਲ ਰਾਏ ਨੂੰ ਮੰਗ ਪੱਤਰ ਦੇ ਕੇ ਪੰਜਾਬੀ ਭਾਸ਼ਾ ਨੂੰ ਸਰਕਾਰੀ ਰੁਤਬਾ ਦੇਣ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਇਹ ਮੁੱਦਾ ਭਾਰਤ ਸਰਕਾਰ ਦੇ ਸਿਰ ਪਾ ਕੇ ਪੱਲਾ ਝਾੜ ਲਿਆ ਹੈ। ਇਸ ਮੌਕੇ ਗੁਰਦੁਆਰਾਸੰਗਠਨ ਦੇ ਚੇਅਰਮੈਨ ਤਾਰਾ ਸਿੰਘ ਨੂੰ ਪੰਜਾਬੀ ਮੰਚ ਦਾ ਸਰਪ੍ਰਸਤ ਬਣਾਉਣ ਦਾ ਫੈਸਲਾ ਕੀਤਾ ਗਿਆ।