ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨਾਲ ਮਿਲਣੀ ਦੌਰਾਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 13 ਜੂਨ ਬਤੌਰ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਮਿਲੇ । ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੀਤੀ ਮਿਲਣੀ ਮੌਕੇ ਉਨ੍ਹਾਂ ਚਲੰਤ ਮਸਲਿਆਂ ਉੱਤੇ ਵਿਚਾਰ ਚਰਚਾ ਕੀਤੀ ਉੱਥੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਹੋਰ ਕਾਰਜਾਂ ਸਬੰਧੀ ਵੀ ਗੱਲਬਾਤ ਹੋਈ । ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਦੇਸ਼ ਦੀ ਕੇਂਦਰੀ ਸਰਕਾਰ ਨੂੰ ਚਲਾਉਣ ਵਾਲੇ ਡਾਕਟਰ ਮਨਮੋਹਨ ਸਿੰਘ ਜਿੱਥੇ ਦੁਨੀਆਂ ਭਰ ਵਿੱਚ ਉੱਘੇ ਅਰਥਸ਼ਾਸਤਰੀ ਦੇ ਤੌਰ ਤੇ ਜਾਂਦੇ ਹਨ ਉੱਥੇ ਉਹ ਪੰਜਾਬ ਅਤੇ ਪੰਜਾਬੀਅਤ ਦੀ ਨੁਮਾੲਿੰਦਗੀ ਵੀ ਕਰਦੇ ਹਨ । ਇਸ ਮੌਕੇ ਡਾਕਟਰ ਮਨਮੋਹਨ ਸਿੰਘ ਨੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ ।