ਚੰਡੀਗੜ੍ਹ, 22 ਜੂਨ -ਪੰਜਾਬ ਸਰਕਾਰ ਨੇ ਸਰਕਾਰੀ ਅਫਸਰਾਂ ਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੀ ਮਿਤੀ ਵਧ ਦਿੱਤੀ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਦੇ ਨਵੇਂ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਦੇ ਸਾਰੇ ਅਫਸਰਾਂ / ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੀ ਮਿਤੀ 2 ਜੁਲਾਈ, 2018 ਤੱਕ ਵਧਾ ਦਿੱਤੀ ਗਈ ਹੈ।