ਤਸਵੀਰ - ਏ.ਐਨ.ਆਈ
ਨਵੀਂ ਦਿੱਲੀ (ਏਜੰਸੀਆਂ) - ਸ਼ਨੀਵਾਰ ਨੂੰ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਅਤੇ ਸਰਕਾਰੀ ਕਾਉਂਸਲਰ ਨੂੰ ਗੁਰਦੁਆਰਾ ਪੰਜਾਬ ਸਾਹਿਬ 'ਚ ਜਾਣ ਅਤੇ ਭਾਰਤੀ ਸ਼ਰਧਾਲੂਆਂ ਨੂੰ ਮਿਲਣ ਤੋਂ ਰੋਕਿਆ ਗਿਆ ਸੀ। ਭਾਰਤ ਨੇ ਸਖ਼ਤ ਵਿਰੋਧ ਜਤਾਉਂਦਿਆਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਸੱਯਦ ਹੈਦਰ ਸ਼ਾਹ ਨੂੰ ਤਲਬ ਕੀਤਾ ਹੈ। ਪਾਕਿਸਤਾਨ ਨੂੰ ਇਹ ਦੱਸਿਆ ਗਿਆ ਕਿ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਿਆਂ ਕਾਉਂਸਲਰ ਜ਼ਿੰਮੇਦਾਰੀਆਂ ਤੋਂ ਰੋਕਣਾ 1961 ਦੇ ਡਿਪਲੋਮੈਟਿਕ ਰਿਲੇਸ਼ਨਜ਼ ਤੇ ਵਿਏਨਾ ਕਨਵੈਂਨਸ਼ਨ ਅਤੇ ਧਾਰਮਿਕ ਅਸਥਾਨਾਂ 'ਤੇ ਯਾਤਰਾ 'ਤੇ 1974 ਦੁਵੱਲੀ ਪ੍ਰੋਟੋਕੋਲ ਦੀ ਉਲੰਘਣਾ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ, '' ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਅਤੇ ਭਾਰਤੀ ਹਾਈ ਕਮਿਸ਼ਨਰ ਅਤੇ ਭਾਰਤੀ ਹਾਈ ਕਮਿਸ਼ਨ ਦੇ ਕੌਂਸੂਲਰ ਅਧਿਕਾਰੀਆਂ ਨੂੰ ਗੁਰਦੁਆਰਾ ਪੰਜਾ ਸਾਹਿਬ ਆਉਣ ਅਤੇ ਭਾਰਤ ਦੇ ਯਾਤਰੀਆਂ ਨਾਲ ਮੁਲਾਕਾਤ ਕਰਨ ਤੋਂ ਰੋਕਣ 'ਤੇ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ। ਹਾਲਾਂਕਿ ਪਾਕਿਸਤਾਨ ਵਿਦੇਸ਼ ਮੰਤਰਾਲੇ ਤੋਂ ਇਸ ਗੱਲ ਦੀ ਮਨਜੂਰੀ ਵੀ ਲਈ ਹੋਈ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੁਆਰਾ ਇਸ ਘਟਨਾ 'ਤੇ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਨੇ ਜ਼ਬਰਦਸਤ ਵਿਰੋਧ ਵੀ ਕੀਤਾ ਸੀ। ਇਹ ਲਗਾਤਾਰ ਦੂਜੀ ਵਾਰ ਹੈ ਕਿ ਪਾਕਿਸਤਾਨ ਨੇ ਭਾਰਤੀ ਨਾਗਰਿਕਤਾ ਨਾਲ ਜੁੜੇ ਸ਼ਰਧਾਲੂਆਂ ਨੂੰ ਮਿਲਣ ਲਈ ਭਾਰਤੀ ਹਾਈ ਕਮਿਸ਼ਨਰ ਨੂੰ ਇਨਕਾਰ ਕੀਤਾ ਹੋਵੇ।
ਭਾਰਤੀ ਆਯੋਜਕਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਜਦੋਂ ਸੰਪਰਕ ਕੀਤਾ ਤਾਂ ਇਸ ਘਟਨਾ 'ਤੇ ਗੰਭੀਰ ਚਿੰਤਾ ਅਤੇ ਨਿਰਾਸ਼ਾ ਪ੍ਰਗਟ ਕੀਤੀ। ਹਾਲਾਂਕਿ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੇ ਭਾਰਤੀ ਹਾਈ ਕਮਿਸ਼ਨਰ ਅਤੇ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਾਉਣ ਲਈ ਪਾਕਿਸਤਾਨ ਦੇ ਪ੍ਰਬੰਧਕਾਂ ਨੂੰ ਕਿਹਾ ਸੀ। ਪਾਕਿਸਤਾਨ ਨੂੰ ਇਹ ਗੱਲ ਦੱਸੀ ਗਈ ਹੈ ਕਿ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਕੌਂਸੂਲਰ ਜ਼ਿੰਮੇਵਾਰੀਆਂ ਨੂੰ ਨਿਭਾਉਣ ਤੋਂ ਰੋਕਣ ਨਾਲ 1961 ਦੇ ਡਿਪਲੋਮੈਟਿਕ ਰਿਲੇਸ਼ਨਜ਼ ਅਤੇ 1974 ਦੇ ਦੁਵੱਲੇ ਪ੍ਰੋਟੋਕਾਲ ਅਤੇ ਧਾਰਮਿਕ ਅਸਥਾਨਾਂ ਦੀ ਯਾਤਰਾ 'ਤੇ ਵਿਏਨਾ ਕਨਵੈਨਸ਼ਨ ਦੀ ਉਲੰਘਣਾ ਹੋਈ ਹੈ।''