ਫਿਰੋਜ਼ਪੁਰ 25 ਜੂਨ (ਗੁਰਿੰਦਰ ਸਿੰਘ) ਬੀਤੀ 18 ਮਾਰਚ ਨੂੰ ਫਿਰੋਜ਼ਪੁਰ ਤੋਂ ਪੱਤਰਕਾਰ ਬੌਬੀ ਖੁਰਾਣਾ ਦੇ ਭਰਾ ਗਿਰਧਾਰੀ ਲਾਲ (ਲਾਈਨਮੈਨ) ਦੇ ਕਾਤਲਾਂ ਨੂੰ ਅੱਜ ਤੱਕ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵੱਜੋਂ ਫਿਰੋਜ਼ਪੁਰ ਦੇ ਪੱਤਰਕਾਰ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਵਾਰ ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕਥਿਤ ਸਿਆਸੀ ਦਬਾਅ ਹੇਠ ਦੋ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਗ੍ਰਿਫਤਾਰ ਨਾ ਕਰਨ ਦੇ ਰੋਸ ਵੱਜੋਂ ਸਮੂਹ ਪੱਤਰਕਾਰਾਂ ਵੱਲੋਂ ਐਸ ਐਸ ਪੀ ਦਫਤਰ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਲੋਕਤੰਤਰ ਦੇ ਚੌਥੇ ਥੰਮ ਵੱਲੋਂ ਇਨਸਾਫ ਦੀ ਪ੍ਰਾਪਤੀ ਲਈ ਪੁਲਿਸ ਖਿਲਾਫ ਵਿੱਢੇ ਸੰਘਰਸ਼ ਨਾਲ ਪੁਲਿਸ ਤੇ ਸਿਵਲ ਪ੍ਰਸਾਸ਼ਨ ਨੂੰ ਹੱਥਾਂ ਪੈਰਾਂ ਦੀਪੈ ਗਈ ਹੈ।