ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸਰਕਾਰ ਦਾ ਪੁਤਲਾ ਫੂਕਦੇ ਦਫਤਰੀ ਕਾਮੇ
ਫਿਰੋਜ਼ਪੁਰ 10 ਜੁੁੁਲਾਈ (ਗੁਰਿੰਦਰ ਸਿੰਘ) ਸਰਕਾਰੀ ਕਰਮਚਾਰੀਆਂ ਦੇ ਡੋੋੋੋਪ ਟੈਸਟ ਅਤੇ 200 ਰੁਪਏ ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿੱਚ ਸੂਬਾ ਕਮੇਟੀ ਵੱਲੋਂ ਦਿੱਤੇ ਸੱਦੇ ਅਨੁਸਾਰ ਜ਼ਿਲ੍ਹੇ ਦੇ ਸਮੂਹ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਵਿਚ ਡੀ.ਸੀ.ਦਫ਼ਤਰ ਦੇ ਸਾਹਮਣੇ ਭਰਵੀਂ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਮਨੋਹਰ ਲਾਲ ਪ੍ਰਧਾਨ, ਪਿੱਪਲ ਸਿੰਘ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਸੂਬਾ ਜਨਰਲ ਸਕੱਤਰ ਭੂਮੀ ਰੱਖਿਆ ਵਿਭਾਗ, ਪਰਮਜੀਤ ਸਿੰਘ ਗਿੱਲ ਲੋਕ ਨਿਰਮਾਣ ਵਿਭਾਗ ਅਤੇ ਗੁਰਪ੍ਰੀਤ ਸਿੰਘ ਸੋਢੀ ਸੂਬਾ ਮੀਤ ਪ੍ਰਧਾਨ ਆਬਕਾਰੀ ਵਿਭਾਗ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਇਆ ਗਿਆ 200 ਰੁਪਇਆ ਪ੍ਰਤੀ ਮਹੀਨਾ ਪ੍ਰੋਫੈਸ਼ਨਲ ਟੈਕਸ ਵਾਪਸ ਲੈਣ, ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਕਰਵਾਉਣ ਦਾ ਫ਼ੈਸਲਾ ਵਾਪਸ ਲੈਣ, 01.01.2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਉਣ, ਡੀ.ਏ. ਦੀਆਂ ਬਕਾਇਆਂ ਰਹਿੰਦੀਆਂ ਤਿੰਨ ਕਿਸ਼ਤਾਂ ਜਾਰੀ ਕਰਨ, ਡੀ.ਏ.ਦਾ ਤਿੰਨ ਮਹੀਨੇ ਦਾ ਬਕਾਇਆ ਜਾਰੀ ਕਰਨ, ਪੇ ਕਮਿਸ਼ਨ ਨੂੰ ਸਮਾਂਬੱਧ ਕਰਨ, ਲਗਾਇਆ ਗਿਆ ਅਤੇ ਜਥੇਬੰਦੀ ਦੇ ਮੰਗ ਪੱਤਰ ਅਨੁਸਾਰ ਮੰਗਾਂ ਤੇ ਧਿਆਨ ਨਹੀਂ ਦਿੱਤਾ ਗਿਆ। ਇਸ ਲਈ ਸਮੂਹ ਮਨਿਸਟਰੀਅਲ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਤੁਰੰਤ ਗ਼ੌਰ ਨਾ ਕੀਤਾ ਗਿਆ ਤਾਂ ਮੁਲਾਜ਼ਮਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਨਰਲ ਸਕੱਤਰ ਸ੍ਰੀ ਪਿੱਪਲ ਸਿੰਘ ਦੱਸਿਆ ਗਿਆ ਕਿ ਕੱਲ੍ਹ ਮਿਤੀ 18.07.2018 ਨੂੰ ਡੀ.ਸੀ. ਦਫ਼ਤਰ ਸਾਹਮਣੇ ਰੋਸ ਰੈਲੀ ਕੀਤੀ ਜਾਵੇਗੀ। ਇਸ ਉਪਰੰਤ ਵੀ ਜੇਕਰ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੂਬਾ ਬਾਡੀ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਰੋਸ ਰੈਲੀ ਵਿਚ ਕਸ਼ਮੀਰ ਚੰਦ ਸੁਪਰਡੈਂਟ, ਸੋਨੂੰ ਜਨਰਲ ਸਕੱਤਰ ਡੀ.ਸੀ.ਦਫ਼ਤਰ, ਜਸਮੀਤ ਸਿੰਘ ਪ੍ਰਧਾਨ ਸਿੰਚਾਈ ਵਿਭਾਗ, ਸੁਰਿੰਦਰ ਕੁਮਾਰ ਲੋਕ ਸੰਪਰਕ ਵਿਭਾਗ, ਦਿਨੇਸ਼ ਕੁਮਾਰ ਸਿੱਖਿਆ ਵਿਭਾਗ, ਸ਼ਵਿੰਦਰ ਸਿੰਘ ਖਾਰਾ ਆਬਕਾਰੀ ਵਿਭਾਗ, ਵਰਿਆਮ ਸਿੰਘ ਖ਼ਜ਼ਾਨਾ ਵਿਭਾਗ, ਚੰਦਨ ਸਿੰਘ ਰਾਣਾ ਸਿਹਤ ਵਿਭਾਗ, ਵਿਕਰਮ ਨਾਜ਼ਕ ਪਬਲਿਕ ਹੈਲਥ, ਕੁਲਦੀਪ ਸਿੰਘ ਸਹਿਕਾਰਤਾ ਵਿਭਾਗ, ਜਤਿੰਦਰ ਸਿੰਘ ਫੂਡ ਸਪਲਾਈ ਵਿਭਾਗ, ਕੇਵਲ ਕ੍ਰਿਸ਼ਨ, ਵਰਿੰਦਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ 300 ਤੋਂ ਵੱਧ ਕਰਮਚਾਰੀ ਗੇਟ ਰੈਲੀ ਵਿੱਚ ਸ਼ਾਮਲ ਸਨ।