ਹਰਜਿੰਦਰ ਸਿੰਘ ਗੋਲ੍ਹਣ
ਭਿੱਖੀਵਿੰਡ 15 ਜੁਲਾਈ -ਅਮਰ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾ ਜੀ ਭਲਾਈ ਕੇਂਦਰ ਅੰਮ੍ਰਿਤਸਰ ਵੱਲੋਂ ਚੁਪਹਿਰਾ ਜਪ-ਤਪ ਸਮਾਗਮ ਇਤਿਹਾਸਕ ਪਿੰਡ ਪੂਹਲਾ ਦੇ ਗੁਰਦੁਆਰਾ ਜਨਮ ਅਸਥਾਨ ਭਾਈ ਤਾਰੂ ਸਿੰਘ ਜੀ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਦਲ ਬਾਬਾ ਬਿੱਧੀ ਚੰਦ ਸੰਪਰਦਾਇ ਦੇ ਮੁਖੀ
ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬੀਬੀ ਕੌਲਾ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੀ ਗਈ। ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਜਾਪ ਕਰਨ ਤੋਂ ਬਾਅਦ ਭਾਈ ਗੁਰਇਕਬਾਲ ਸਿੰਘ ਜੀ ਦੇ ਜਥੇ ਵੱਲੋਂ ਰੱਬੀ ਬਾਣੀ ਦਾ ਸ਼ਬਦਿ ਕੀਰਤਨ ਕੀਤਾ ਤੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦੀ ਕੁਰਬਾਨੀ ਦਾ ਜਿਕਰ ਕਰਦਿਆਂ ਕਿਹਾ ਉਹਨਾਂ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਗੁਰੂ ਦੀ ਮੋਹਰ ਕੇਸਾਂ ਦੀ ਖਾਤਰ ਆਪਣਾ ਖੋਪੜ ਤਾਂ ਭਾਂਵੇ ਲੁਆ ਲਿਆ, ਪਰ ਸਿਦਕੋਂ ਨਹੀ ਡੋਲੇ। ਭਾਈ ਗੁਰਇਕਬਾਲ ਸਿੰਘ ਨੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਉਹ ਭਾਈ ਤਾਰੂ ਸਿੰਘ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਸਿੱਖੀ ਨੂੰ ਕਾਇਮ ਰੱਖਣ ਤੇ ਮਾਰੂ ਨਸ਼ਿਆਂ ਦਾ ਤਿਆਗ ਕਰਨ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਆਖਿਆ ਕਿ ਸ਼ਹੀਦ ਭਾਈ ਤਾਰੂ
ਸਿੰਘ ਪੂਹਲਾ ਦੀ ਅਨੋਖੀ ਕੁਰਬਾਨੀ ਨੇ ਸਿੱਖ ਕੌਮ ਦਾ ਇਤਿਹਾਸ ਸੁਨਹਿਰੀ ਅੱਖਰਾਂ ਵਿਚ ਲਿਖ ਦਿੱਤਾ ਹੈ, ਜੋ ਕੌਮ ਵਾਸਤੇ ਮਾਣ ਵਾਲੀ ਗੱਲ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਾਪੂ ਜਗੀਰ ਸਿੰਘ ਪਹੂਵਿੰਡ, ਬਲਵਿੰਦਰ ਸਿੰਘ ਪਾਹੜਾ, ਨਿਰਮਲ ਸਿੰਘ ਸੁਰਸਿੰਘ, ਭਾਈ ਹਰਮਿੰਦਰ ਸਿੰਘ ਬੀਬੀ ਕੌਲਾ ਜੀ ਵਾਲਿਆਂ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਭਾਈ ਗੁਰਇਕਬਾਲ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਅਮਰ ਸਿੰਘ ਬਾਸਰਕੇ, ਲੇਖਕ ਮਾਸਟਰ ਗੁਰਦੇਵ ਸਿੰਘ ਨਾਰਲੀ, ਜਥੇਦਾਰ ਹਰਪਾਲ ਸਿੰਘ ਬਲ਼੍ਹੇਰ, ਰੰਗਾ ਸਿੰਘ ਬਿਜਲੀ ਵਾਲੇ, ਸਰਪੰਚ ਹਰਪ੍ਰੀਤ ਸਿੰਘ ਹਰਜੀ ਸਿੰਘਪੁਰਾ, ਭਾਈ ਸੁਖਵਿੰਦਰ ਸਿੰਘ, ਭਾਈ ਤੇਜਪਾਲ ਸਿੰਘ, ਬਾਬਾ ਦਲਜੀਤ ਸਿੰਘ ਵਿੱਕੀ, ਅਰਜਨ ਸਿੰਘ ਧੰੁਨ, ਰਾਮ ਸਿੰਘ ਧੰੁਨ, ਬਾਬਾ ਬਲਵਿੰਦਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਪ੍ਰਕਾਸ਼ ਸਿੰਘ, ਜਸਕਰਨ ਸਿੰਘ, ਮਿਸਤਰੀ ਹਰਪਾਲ ਸਿੰਘ, ਪਿਆਰਾ ਸਿੰਘ, ਰਜਿੰਦਰ ਸਿੰਘ ਯੋਧਾ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਇਸ ਮੌਕੇ ਸੰਗਤਾਂ ਦੀ ਸੇਵਾ ਲਈ ਗੁਰੂ ਦਾ ਲੰਗਰ ਅਤੁੱਟ ਵਰਤਿਆ। ਦੱਸਣਯੋਗ ਹੈ ਕਿ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਹਾਜਰੀ ਭਰਨਗੀਆਂ ਤੇ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ ਤੇ ਕਵੀਸ਼ਰੀ ਜਥੇ ਸਿੱਖ ਕੌਮ ਦਾ ਗੋਰਵਮਈ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।