ਫਿਰੋਜ਼ਪੁਰ 17 ਜੁਲਾਈ (ਗੁਰਿੰਦਰ ਸਿੰਘ): ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਨੇ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਡੀ.ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਰਾਮ ਪ੍ਰਸਾਦ ਜ਼ਿਲ੍ਹਾ
ਪ੍ਰਧਾਨ, ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਵਿਚ ਕੀਤਾ। ਇਸ ਧਰਨੇ ਵਿਚ ਵੱਖ ਵੱਖ ਵਿਭਾਗਾਂ ਦੇ ਦਰਜਾ ਚਾਰ ਠੇਕਾ ਮੁਲਾਜ਼ਮ, ਨਰੇਗਾ, ਆਸ਼ਾ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਗੁਰਦਾਸ ਮੱਲ ਪ੍ਰਧਾਨ ਡੀਸੀ ਦਫਤਰ, ਸੀਨੀਅਰ ਮੀਤ ਪ੍ਰਧਾਨ ਵਿਲਸਨ ਖੁਰਾਕ ਅਤੇ ਸਪਲਾਈ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅਤੇ ਵਾਟਰ ਸਪਲਾਈ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਚੋਣਾਂ ਦੇ ਸਮੇਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੇਣਾ ਤਾਂ ਕੀ ਸੀ ਸਗੋਂ ਮੁਲਾਜ਼ਮਾਂ ਤੋਂ 200 ਰੁਪਏ ਟੈਕਸ ਦੇ ਨਾਮ 'ਤੇ ਖੋਹਣਾ ਸ਼ੁਰੂ ਕਰ ਦਿੱਤਾ ਹੈ ਅਤੇ ਡੋਪ ਟੈਸਟ ਵੀ ਇਕ ਡਰਾਮਾ ਹੈ। ਡੋਪ ਟੈਸਟ ਦੀ ਵੀ ਅਸੀਂ ਯੂਨੀਅਨ ਵੱਲੋਂ ਨਿਖੇਧੀ ਕਰਦੇ ਹਾਂ। ਜੱਥੇਬੰਦੀ ਨਾਲ 22 ਮਈ 2018 ਨੂੰ ਬ੍ਰਹਮ ਮਹਿੰਦਰਾ ਕੈਬਨਿਟ ਮੰਤਰੀ ਅਤੇ ਹੋਰ ਦੋ ਮੰਤਰੀਆਂ ਦੀ ਕਮੇਟੀ ਬਣਾ ਕੇ ਯੂਨੀਅਨ ਦੀ ਮੀਟਿੰਗ ਹੋਈ ਸੀ, ਪਰ ਉਸ ਮੀਟਿੰਗ ਵਿਚ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਵਿਸਵਾਸ਼ ਦੁਆਇਆ ਕਿ ਬਹੁਤ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਾਲ ਗੱਲ ਕਰਕੇ ਅਤੇ ਉਨ੍ਹਾਂ ਦੀ ਮੀਟਿੰਗ ਕਰਵਾਈ ਜਾਵੇਗੀ, ਪਰ ਤਕਰੀਬਨ 2 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਜੇ ਤੱਕ ਨਾ ਤਾਂ ਮੰਗਾਂ ਮੰਨੀਆਂ ਗਈਆਂ ਅਤੇ ਨਾ ਹੀ ਮੀਟਿੰਗ ਕਰਵਾਈ ਗਈ। ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਸੁਰਿੰਦਰ ਕੌਰ, ਲੇਖ ਰਾਜ, ਸੁਨੀਲ ਕੁਮਾਰ, ਅਮਰਨਾਥ, ਗੁਰਦੇਵ ਸਿੰਘ, ਮੋਹਨ ਲਾਲ, ਬਲਵੀਰ ਸਿੰਘ, ਰਾਜਪਾਲ, ਬਿਮਲ ਸਿੰਘ, ਸੁਰਿੰਦਰ ਕੁਮਾਰ, ਸ਼ੰਕੂਤਲਾ ਦੇਵੀ, ਦਲੀਪ ਕੁਮਾਰ, ਰਮੇਸ਼ ਹੰਸ, ਰਾਜੇਸ਼ ਕੁਮਾਰ, ਅਮੋਲਕ ਚੰਦ, ਅਜੀਤ ਗਿੱਲ, ਰਾਮ ਦਾਸ, ਪਰਮਜੀਤ ਕੌਰ, ਸੰਤੋਸ਼ ਕੁਮਾਰੀ, ਐਨਵਿਲ ਭੱਟੀ, ਰਾਮ ਅਵਤਾਰ ਆਦਿ ਹਾਜ਼ਰ ਸਨ।