ਫ਼ਿਰੋਜ਼ਪੁਰ 18 ਜੁਲਾਈ ( ਗੁਰਿੰਦਰ ਸਿੰਘ) ਸ੍ਰ.ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਫ਼ਿਰੋਜ਼ਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ । ਗੌਰਤਲਬ ਹੈ ਕਿ ਉਹ ਪਹਿਲਾਂ ਵੀ ਫ਼ਿਰੋਜ਼ਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਉਨ੍ਹਾਂ ਨੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਦੂਜੀ ਵਾਰ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ (ਐੱਸ.ਟੀ.ਸੀ) ਪੰਜਾਬ, ਡਿਪਟੀ ਕਮਿਸ਼ਨਰ ਤਰਨਤਾਰਨ ਸਮੇਤ ਕਈ ਮਹੱਤਵਪੂਰਨ ਅਹੁਦਿਆਂ ਤੇ ਤੈਨਾਤ ਰਹੇ ਹਨ। ਉਹ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ।
ਚਾਰਜ ਸੰਭਾਲਣ ਤੋਂ ਪਹਿਲਾ ਸਰਕਟ ਹਾਊਸ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਵਿਕਾਸ ਅਤੇ ਲੋਕਾਂ ਦੀ ਸੇਵਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਖੇ ਉਨ੍ਹਾਂ ਨੂੰ ਸੇਵਾਵਾਂ ਨਿਭਾਉਣ ਦਾ ਫਿਰ ਤੋਂ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ।
ਇਸ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੀ.ਏ. ਨਸੀਬ ਸਿੰਘ ਸਮੇਤ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ, ਐੱਸ.ਡੀ.ਐਮ ਗੁਰੂਹਰਸਹਾਏ ਚਰਨਦੀਪ ਸਿੰਘ, ਐੱਸ.ਡੀ.ਐੱਮ. ਅਮਿਤ ਗੁਪਤਾ, ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੇਸ਼ਵ ਗੋਇਲ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਫ਼ਿਰੋਜ਼ਪੁਰ ਨਰਿੰਦਰ ਕੁਮਾਰ, ਨਾਇਬ ਤਹਿਸੀਲਦਾਰ ਗੁਰੂਹਰਸਹਾਏ ਵਿਜੇ ਬਹਿਲ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।