ਪਟਿਆਲਾ-ਸਰਹਿੰਦ ਰੋਡ ਤੋਂ ਚੌਰਵਾਲਾ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ।
ਫ਼ਤਹਿਗੜ੍ਹ ਸਾਹਿਬ,18 ਜੁਲਾਈ(ਦੀਦਾਰ ਗੁਰਨਾ ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਪਟਿਆਲਾ-ਸਰਹਿੰਦ ਤੋਂ ਪਿੰਡ ਚੌਰਵਾਲਾ ਜਾਂਦੀ ਕਰੀਬ 13 ਲੱਖ ਦੀ ਲਾਗਤ ਨਾਲ 1.100 ਕਿਲੋਮੀਟਰ ਲਿੰਕ ਸੜਕ ਦੀ ਸਪੈਸ਼ਲ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਹ ਸੜਕ ਨੂੰ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਸਮੇਂ ਬਣਾਇਆਂ ਗਿਆ ਸੀ ਅਤੇ ਅਕਾਲੀ-ਭਾਜਪਾ ਗੱਠਜੋੜ ਨੇ ਦੱਸ ਸਾਲ ਪੰਜਾਬ ਦੀ ਸੱਤਾ ਤੇ ਕਾਬਜ਼ ਰਹਿਣ ਦੇ ਬਾਵਜੂਦ ਇਸ ਸੜਕ ਦੀ ਇਕ ਵਾਰ ਵੀ ਰਿਪੇਅਰ ਨਹੀਂ ਕਰਵਾਈ ਜਿਸ ਕਾਰਨ ਇਸ ਸੜਕ ਦੀ ਹਾਲਤ ਕਾਫ਼ੀ ਖਸਤਾ ਹੋ ਗਈ ਸੀ ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਵੀ ਕੀਤਾ ਸੀ ਕਿ ਲੋਕਾਂ ਨੂੰ ਕੋਈ ਤਕਲੀਫ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾ ਕੇ ਉਹ ਆਪਣਾ ਵਾਅਦਾ ਪੂਰਾ ਕਰ ਰਹੇ ਹਨ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਬਲਵਿੰਦਰ ਸਿੰਘ, ਐੱਸ.ਡੀ.ਓ ਜਸਵੀਰ ਸਿੰਘ, ਸਹਾਇਕ ਇੰਜੀਨੀਅਰ ਹਤਿੰਦਰ ਕੁਮਾਰ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਨਾਮ ਸਿੰਘ, ਜਤਿੰਦਰ ਸਿੰਘ, ਸੁਖਦੇਵ ਸਿੰਘ, ਸੁੱਚਾ ਸਿੰਘ, ਰਣਧੀਰ ਸਿੰਘ, ਜਸਵੰਤ ਸਿੰਘ,ਸ਼ਿੰਗਾਰਾ ਸਿੰਘ, ਜੋਗਿੰਦਰ ਸਿੰਘ, ਮੁਹੰਮਦ ਸਦੀਕ, ਜਗਤਾਰ ਸਿੰਘ, ਹਰਮੇਸ਼ ਸਿੰਘ, ਗੁਰਬਖਸ਼ ਸਿੰਘ,ਬਿੱਟਾ ਬਧੌਛੀ ਆਦਿ ਹਾਜ਼ਰ ਸਨ।