ਸ਼ਹੀਦ ਊਧਮ ਸਿੰਘ ਵੱਲੋਂ ਇੱਕ ਸਨੇਹੀ ਵੱਲ ਲਿਖੇ ਪੱਤਰ ਦੀ ਕਾਪੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ
21 ਜੁਲਾਈ ਜੱਲਿਆਂਵਾਲਾ ਬਾਗ ਅੰਮ੍ਰਿਤਸਰ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਕੌਮੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਦੇਸ਼ਾਂ - ਵਿਦੇਸ਼ਾਂ ਵਿੱਚ ਸ਼ਰਧਾਵਾਨਾਂ ਵੱਲੋਂ ਸ਼ਰਧਾਂਜਲੀ ਸਮਾਗਮ ਕੀਤੇ ਜਾ ਰਹੇ ਹਨ । ਇਸ ਸਬੰਧੀ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼ਹੀਦ ਊਧਮ ਸਿੰਘ ਸਬੰਧੀ ਸ਼ਰਧਾਂਜਲੀ ਸਮਾਗਮ 5 ਅਗਸਤ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ । ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੈਕਟਰ 44 ਸੀ ਚੰਡੀਗੜ੍ਹ ਦੇ ਚੇਅਰਮੈਨ ਜਰਨੈਲ ਸਿੰਘ ਸੰਧਾ , ਜਨਰਲ ਸਕੱਤਰ ਸ਼ਰਨਜੀਤ ਸਿੰਘ ਅਤੇ ਖ਼ਜ਼ਾਨਚੀ ਰਾਮ ਗੋਪਾਲ ਅਨੁਸਾਰ 5 ਅਗਸਤ ਨੂੰ ਸਵੇਰੇ ਸਮਾਗਮ ਦੀ ਸ਼ੁਰੂਆਤ ਹੋਵੇਗੀ । ਭਵਨ ਸੁਸਾਇਟੀ ਦੀਆਂ ਸੰਵਿਧਾਨਕ ਸੋਧਾਂ ਲਈ ਕਾਰਵਾਈ ਤੋਂ ਬਾਅਦ ਸ਼ਰਧਾਂਜਲੀ ਸਮਾਗਮ ਜਾਰੀ ਰਹੇਗਾ । ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਲੋਕ ਸਭਾ ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ , ਕਾਂਗਰਸ ਆਗੂ ਅਤੇ ਮੈਂਬਰ ਰਾਜ ਸਭਾ ਸਰਦਾਰ ਸ਼ਮਸ਼ੇਰ ਸਿੰਘ ਦੁੱਲੋਂ ਵਿਸ਼ੇਸ਼ ਮਹਿਮਾਨ ਹੋਣਗੇ , ਜਦਕਿ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਸਰਦਾਰ ਬਲਵੀਰ ਸਿੰਘ ਹੋਣਗੇ । ਵਿਸ਼ੇਸ਼ ਮਹਿਮਾਨਾਂ ਵਿਚ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਤੋਂ ਇਲਾਵਾ ਧਾਰਮਿਕ ਖੇਤਰ , ਖੇਡਾਂ , ਸੱਭਿਆਚਾਰ ਨਾਲ ਅਤੇ ਪੱਤਰਕਾਰਤਾ ਨਾਲ ਜੁੜੀਆਂ ਹਸਤੀਆਂ ਸ਼ਮੂਲੀਅਤ ਕਰਨਗੀਆਂ । ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ ।