ਜੀ ਐੱਸ ਪੰਨੂ
ਪਟਿਆਲਾ 26 ਜੁਲਾਈ 2018 -
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਲ 2018 ਲਈ 'ਜੀਵਨ ਰਕਸ਼ਾ ਪਦਕ' ਲੜੀ ਦੇ ਐਵਾਰਡ ਪ੍ਰਦਾਨ ਕੀਤੇ ਜਾਣੇ ਹਨ, ਇਹਐਵਾਰਡ ਤਿੰਨ ਵਰਗਾਂ 'ਚ ਵਿਲੱਖਣ ਕੰਮ ਕਰਨ ਵਾਲੇ ਨੂੰ ਉਤਸ਼ਾਹ ਵਧਾਉਣ ਹਿੱਤ ਦਿੱਤਾ ਜਾਂਦਾ ਹੈ, ਪਹਿਲਾ ਸਰਵੋਤਮ ਜੀਵਨ ਰਕਸ਼ਾ ਪਦਕ, ਇਸ 'ਚ ਕਿਸੇ ਬੇਹੱਦ ਭਿਆਨਕ ਸਥਿਤੀ 'ਚ ਆਪਣੀ ਜਾਨ ਭਿਆਨਕ ਜੋਖਮ'ਚ ਪਾਕੇ ਕਿਸੇ ਦੀ ਜਾਨ ਬਚਾਉਣਾ,।ਦੂਜਾ ਉਤਮ ਜੀਵਨ ਰਕਸ਼ਾ ਪਦਕ ਇਸ 'ਚ ਕਿਸੇ ਗੰਭੀਰ ਸਥਿਤੀ 'ਚ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਵੀ ਕਿਸੇ ਹੋਰ ਦੀ ਜਾਨ ਬਚਾਈ ਹੋਵੇ ਜਦੋਂਕਿ ਜੀਵਨ ਰਕਸ਼ਾ ਪਦਕਤੀਜਾ ਉਹ ਐਵਾਰਡ ਹੈ ਜਿਸ 'ਚ ਬਚਾਅ ਕਾਰਜ ਕਰਨ ਵਾਲਾ ਬੁਰੀ ਤਰਾਂ ਜਖਮੀ ਹੋ ਗਿਆਹੋਵੇ ਇਨਾਂ ਐਵਾਰਡਾਂ ਲਈ ਰਾਜ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਅਤੇ ਲੋੜੀਦੀ ਯੋਗਤਾ ਪੂਰੀ ਕਰਦੇ ਸਬੰਧਤਾਂ ਦੀਆਂਸਿਫ਼ਾਰਸ਼ਾਂ ਅੱਗੇ ਕੇਂਦਰ ਸਰਕਾਰ ਨੂੰ 15 ਸਤੰਬਰ ਤੱਕ ਭੇਜੀਆਂ ਜਾਣੀਆਂ ਹਨ ਸੋ ਪਟਿਆਲਾ ਜ਼ਿਲੇ ਅੰਦਰ ਜੋ ਵੀ ਨਾਗਰਿਕ ਕੋਈ ਜੀਵਨ ਰਕਸ਼ਾ ਪੱਦਕ ਐਵਾਰਡ ਲਈ ਯੋਗਤਾ ਪੂਰੀ ਕਰਦਾ ਹੈ ਤਾਂ ਉਹ ਦਫ਼ਤਰ ਡਿਪਟੀ ਕਮਿਸ਼ਨਰ, ਪਟਿਆਲਾ, ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੀਮੁਕੰਮਲ ਦਰਖਾਸਤ ਪੂਰੇ ਸਬੂਤਾਂ ਅਤੇ ਲੋੜੀਂਦੇ ਦਸਤਾਵੇਜਾਂ ਸਮੇਤ 25 ਅਗਸਤ 2018 ਤੱਕ ਜਮਾ ਕਰਵਾ ਸਕਦਾ ਹੈ ਨਿਯਤ ਮਿਤੀ ਤੋਂ ਬਾਅਦ ਪ੍ਰਾਪਤ ਹੋਈ ਕਿਸੇ ਦਰਖਾਸਤ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ, ਕਿਉਂਕਿ ਰਾਜ ਸਰਕਾਰ ਵੱਲੋਂ ਇਹ ਦਰਖਾਸਤਾਂ ਅੱਗੇ ਸਿਫ਼ਾਰਸ਼ ਕਰਕੇ ਆਨ ਲਾਇਨ ਭੇਜੀਆਂ ਜਾਣੀਆਂ ਹਨ।ਇਨਾਂ ਐਵਾਰਡਾਂ ਲਈ ਆਰਮਡ ਫੋਰਸ, ਪੁਲਿਸ ਫੋਰਸ ਅਤੇ ਅੱਗ ਬੁਝਾਊ ਦਸਤੇ ਦੇ ਮੈਂਬਰ ਵੀ ਯੋਗ ਹੋਣਗੇ, ਜਿਨਾਂ ਨੇ ਆਪਣੀ ਡਿਊਟੀ ਤੋਂ ਵੱਖਰੇ ਤੌਰ 'ਤੇ ਸੇਵਾ ਕਰਦਿਆਂ ਅਜਿਹਾ ਵਿਲੱਖਣ ਕਾਰਜ ਕੀਤਾ ਹੋਵੇ।ਰਾਜ ਸਰਕਾਰ ਵੱਲੋਂ ਭੇਜੀਆਂ ਇਨਾਂ ਸਿਫ਼ਾਰਸ਼ਾਂ ਨੂੰ ਉਚ ਤਾਕਤੀ ਕਮੇਟੀ ਵੱਲੋਂ ਘੋਖਿਆ ਜਾਂਦਾ ਹੈ ਤੇ ਇਸ ਵੱਲੋਂ ਆਪਣੀਆਂ ਸਿਫ਼ਾਰਸ਼ਾਂਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਦਫ਼ਤਰ ਨੂੰ ਭੇਜੀਆਂ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਭੇਜੀਆਂ ਇਨਾਂ ਸਿਫ਼ਾਰਸ਼ਾਂ ਨੂੰ ਉਚ ਤਾਕਤੀ ਕਮੇਟੀ ਵੱਲੋਂ ਘੋਖਿਆ ਜਾਂਦਾ ਹੈ ਤੇ ਇਸ ਵੱਲੋਂ ਆਪਣੀਆਂ ਸਿਫ਼ਾਰਸ਼ਾਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਦਫ਼ਤਰ ਨੂੰ ਭੇਜੀਆਂ ਜਾਂਦੀਆਂ ਹਨ ਸੋਇਨਾਂ ਐਵਾਰਡਾਂ ਲਈ ਪਾਤਰਤਾ ਪੂਰੀ ਕਰਦੇ ਸਬੰਧਤਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।