ਫ਼ਿਰੋਜ਼ਪੁਰ 9 ਅਗਸਤ (ਗੁਰਿੰਦਰ ਸਿੰਘ) ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਦੇ ਸੱਦੇ 'ਤੇ ਜ਼ਿਲ•ਾ ਫ਼ਿਰੋਜ਼ਪੁਰ ਦੀਆਂ ਇਕਾਈਆਂ ਦੇ ਸੈਂਕੜੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਜਿਹਨਾਂ ਵਿੱਚ ਇਸਤਰੀਆਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ ਨੇ ਮੋਦੀ ਸਰਕਾਰ ਦੀਆਂ ਉਦਾਰਵਾਦੀ, ਫਿਰਕਾਪ੍ਰਸਤੀ ਅਤੇ ਘੱਟ ਗਿਣਤੀਆਂ ਵਿਰੁੱਧ ਦਹਿਸ਼ਤ ਪੈਦਾ ਕਰਨ ਦੀਆਂ ਨੀਤੀਆਂ ਵਿਰੁੱਧ ਮੁਜ਼ਾਹਰਾ ਕਰਨ ਉਪਰੰਤ ਹੱਥਾਂ ਵਿੱਚ ਲਾਲ ਝੰਡੇ ਅਤੇ ਮਾਟੋ ਫੜੀ ਮੁਜ਼ਾਹਰਾ ਕਰਦੇ ਹੋਏ ਡੀ.ਸੀ ਦਫ਼ਤਰ ਸਾਹਮਣੇ ਪਹੁੰਚੇ, ਜਿੱਥੇ ਉਹ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਨਾਅਰੇ ਲਾਉਂਦੇ ਹੋਏ ਕਿ 'ਕੰਮ ਦਿਓ ਜਾਂ ਜੇਲ• 'ਚ ਬੰਦ ਕਰੋ' ਦੀ ਮੰਗ ਕਰ ਰਹੇ ਸਨ। ਮੁਜ਼ਾਹਰਾਕਾਰੀ ਮੋਦੀ ਸਰਕਾਰ ਮੁਰਦਾਬਾਦ, ਕੈਪਟਨ ਸਰਕਾਰ ਮੁਰਦਾਬਾਦ, ਵਾਅਦਿਆਂ ਤੋਂ ਮੁਕਰਨ ਵਾਲੀ ਸਰਕਾਰ ਮੁਰਦਾਬਾਦ, ਫ੍ਰਿਰਕਾਪ੍ਰਸਤ ਤਾਕਤਾਂ ਮੁਰਦਾਬਾਦ ਆਦਿ ਨਾਅਰੇ ਲਗਾਉਂਦਿਆਂ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ।
ਗ੍ਰਿਫਤਾਰੀਆਂ ਲਈ ਪੇਸ਼ ਹੋਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ ਨੇ ਗੁਰਦੁਆਰਾ ਸਾਰਾਗੜ•ੀ ਵਿਖੇ ਕਾਮਰੇਡ ਹੰਸਾ ਸਿੰਘ ਜ਼ਿਲ•ਾ ਸਕੱਤਰ ਸੀ.ਪੀ.ਆਈ.ਐਮ ਅਤੇ ਸੂਬਾ ਸਕੱਤਰ ਬਾਰਡਰ ਏਰੀਆ ਵਿਕਾਸ ਸੰਘਰਸ਼ ਕਮੇਟੀ, ਕਾਮਰੇਡ ਕੁਲਦੀਪ ਸਿੰਘ ਖੁੰਗਰ ਸੀਨੀਅਰ ਮੀਤ ਪ੍ਰਧਾਨ ਕਿਸਾਨ ਸਭਾ, ਬੱਗਾ ਸਿੰਘ ਪ੍ਰਧਾਨ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਆਗੂ ਨਵਦੀਪ ਮਲਹੋਤਰਾ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ, ਜਿਸ ਨੂੰ ਸੰਬੋਧਨ ਕਰਦਿਆਂ ਕਮਿਊਨਿਸਟ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਹੁਣ ਤੱਕ 8 ਕਰੋੜ ਨੌਕਰੀਆਂ ਦੇ ਵਾਅਦੇ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਹਰ ਘਰ ਨੌਕਰੀ ਦੇਣ ਦੇ ਵਾਅਦੇ ਪੂਰੇ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸਰਕਾਰੀ ਅਦਾਰਿਆਂ ਵਿੱਖ ਲੱਖਾਂ ਅਸਾਮੀਆਂ ਖਾਲੀ ਪਈਆਂ ਹਨ ਪਰ ਕੋਈ ਨਿਯੁਕਤੀ ਨਹੀ ਕੀਤੀ ਜਾ ਰਹੀ। ਕਮਿਊਨਿਸਟ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ ਕੀਤੇ ਜਾਣ ਅਤੇ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਜਿਨਸਾਂ ਦੇ ਭਾਅ ਦਿੱਤੇ ਜਾਣ ਅਤੇ ਸਾਰੀਆਂ ਜਿਨਸਾਂ ਦੀ ਖਰੀਦ ਯਕੀਨੀ ਬਣਾਈ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਸਕੀਮ ਨੂੰ ਠੀਕ ਢੰਗ ਨਾਲ ਲਾਗੂ ਕੀਤਾ ਜਾਵੇ, ਸਾਲ ਵਿੱਚ 250 ਦਿਨ ਕੰਮ ਅਤੇ 600 ਰੁਪਏ ਦਿਹਾੜੀ ਦਿੱਤੀ ਜਾਵੇ, ਨਰੇਗਾ ਸਕੀਮ ਨੂੰ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇ, ਠੇਕਾ ਤੇ ਆਉਟਸੋਸਰਸਿਜ਼ ਪ੍ਰਣਾਲੀ ਖਤਮ ਕਰਕੇ ਘੱਟੋ ਘੱਟ ਉਜਰਤ 18000 ਰੁਪਏ ਦਿੱਤੀ ਜਾਵੇ, ਸਰਕਾਰੀ ਅਦਾਰਿਆਂ ਵਿੱਚ ਸਾਰੀਆਂ ਖਾਲੀ ਥਾਂਵਾ 'ਤੇ ਪੱਕੇ ਮੁਲਾਜ਼ਮ ਨਿਯੁਕਤ ਕੀਤੇ ਜਾਣ, ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਨੂੰ ਘੱਟੋ ਘੱਟ 3 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ, ਬੇਘਰਿਆਂ ਨੂੰ ਘਰ ਬਣਾਉਣ ਲਈ ਪਲਾਟ ਅਤੇ ਮਕਾਨ ਬਣਾਉਣ ਲਈ 3 ਲੱਖ ਰੁਪਏ ਗਰਾਂਟ ਦਿੱਤੀ ਜਾਵੇ, ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੀ ਰੱਦ ਕੀਤੀ ਮਾਲਕੀ 2007 ਦੀ ਪਾਲਿਸੀ ਬਹਾਲ ਕਰਕੇ ਪੱਕੀਆਂ ਕੀਤੀਆਂ ਜਾਣ, ਤਾਰ ਤੋਂ ਪਾਰ ਦੀਆਂ ਜ਼ਮੀਨਾਂ ਦਾ ਦਸ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰਤੀ ਸਾਲ ਮੁਆਵਜ਼ਾ ਦਿੱਤਾ ਜਾਵੇ। ਰੈਲੀ ਨੂੰ ਉਪਰੋਕਤ ਆਗੂਆਂ ਤੋਂ ਇਲਾਵਾ ਕਾਮਰੇਡ ਮਹਿੰਦਰ ਸਿੰਘ, ਕਾਮਰੇਡ ਗੁਰਦੀਪ ਸਿੰਘ, ਕਾਮਰੇਡ ਪਾਲ ਸਿੰਘ ਮੱਟੂ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਬਲਕਾਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।