ਪਾਇਲ/ਲੁਧਿਆਣਾ, 09 ਅਗਸਤ 2018: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਜ਼ਿਲ•ਾ ਲੁਧਿਆਣਾ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ (ਸੀਮਾਂਤ ਕਿਸਾਨ) ਸਮੇਤ ਹੋਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦੇ ਕਰਜ਼ਦਾਰਾਂ ਦਾ ਕਰਜ਼ਾ ਮੁਆਫ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਹਲਕਾ ਪਾਇਲ ਦੇ ਅਜਿਹੇ 95 ਕਰਜ਼ਦਾਰਾਂ ਨੂੰ ਅੱਜ ਹਲਕਾ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ ਨੇ 32 ਲੱਖ 64 ਹਜ਼ਾਰ 466 ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ।
ਇਨ•ਾਂ ਕਰਜ਼ਦਾਰਾਂ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦੇ ਕਰਮਵਾਰ 70 ਅਤੇ 25 ਲਾਭਪਾਤਰੀ ਕਰਜ਼ਦਾਰ ਸ਼ਾਮਿਲ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਲੱਖਾ ਨੇ ਕਿਹਾ ਕਿ ਕਰਜ਼ਾ ਰਾਹਤ ਯੋਜਨਾ ਦਾ ਲਾਭ ਕਿਸਾਨਾਂ ਅਤੇ ਗੈਰ-ਕਾਸ਼ਤਕਾਰਾਂ ਨੂੰ ਦੇਣ ਦੀ ਕਵਾਇਦ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਯੋਗ ਲਾਭਪਾਤਰੀ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼ੁਰੂਆਤੀ ਗੇੜ ਵਿੱਚ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ, ਇਸ ਤੋਂ ਬਾਅਦ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਵਪਾਰਕ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਉਨ•ਾਂ ਪਿਛਲੀ ਅਕਾਲੀ ਭਾਜਪਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਨ•ਾਂ ਨੇ ਕਿਸਾਨੀ ਅਤੇ ਹੋਰ ਕਰਜ਼ਦਾਰਾਂ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਲਈ ਕੁਝ ਵੀ ਨਹੀਂ ਕੀਤਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਇਹ ਇਤਿਹਾਸਕ ਕਾਰਜ ਨੂੰ ਜਾਰੀ ਰੱਖੇਗੀ।
ਉਨ•ਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੂੰ ਥੋੜਾ ਹੋਰ ਸਮਾਂ ਦੇਣ ਤਾਂ ਜੋ ਸੂਬੇ ਨੂੰ ਆਰਥਿਕ ਤੌਰ 'ਤੇ ਪੈਰ•ਾਂ ਸਿਰ ਕਰਨ ਉਪਰੰਤ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਸੁਸ਼ੀਲ ਕੁਮਾਰ, ਜ਼ਿਲ•ਾ ਮੈਨੇਜਰ ਸ੍ਰੀਮਤੀ ਮੰਜੂ ਬਾਲਾ, ਵਿਭਾਗ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਅਤੇ ਹੋਰ ਲੋਕ ਹਾਜ਼ਰ ਸਨ। ਇਸ ਮੌਕੇ ਜ਼ਿਲ•ਾ ਮੈਨੇਜਰ ਸ੍ਰੀਮਤੀ ਮੰਜੂ ਬਾਲਾ ਨੇ ਕਿਹਾ ਕਿ ਜਲਦੀ ਹੀ ਹਲਕਾ ਸਮਰਾਲਾ ਵਿੱਚ ਵੀ ਅਜਿਹੇ ਕਰਜ਼ਦਾਰਾਂ ਨੂੰ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਵੰਡੇ ਜਾਣਗੇ।