ਐਸ .ਏ.ਐਸ.ਨਗਰ : 18 ਸਤੰਬਰ 2018 - ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ -ਕਮ- ਜਿਲ੍ਹਾ ਚੋਣ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ 19 ਅਤੇ 22 ਸਤੰਬਰ 2018 ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਕਤ ਦਰਸਾਈਆਂ ਮਿਤੀਆਂ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲਾ ਨਹੀ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਮੈਰਿਜ ਪੈਲਿਸਾਂ ਵਿੱਚ ਵੀ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ। ਸੀਨੀਅਰ ਕਪਤਾਨ ਪੁਲਿਸ ਅਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਐਸ.ਏ.ਐਸ ਨਗਰ ਇਸ ਹੁਕਮ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਉਣਗੇ।
ਇਥੇ ਇਹ ਵਰਨਣ ਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਨੰਬਰ ਐਸ.ਈ.ਸੀ-ਐਸ.ਏ-2018/5475-5578 ਮਿਤੀ 29.08.2018 ਰਾਹੀਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਵਾਲੇ ਦਿਨ ਮਿਤੀ 19.9.2018 ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 22.09.2018 ਨੂੰ ਪਿੰਡਾਂ ਦੀ ਹਦੂਦ ਅੰਦਰ ਡਰਾਈ ਡੇਅ ਘੋਸ਼ਿਤ ਕਰਨ ਸਬੰਧੀ ਲਿਖਿਆ ਗਿਆ ਹੈ।