ਸ੍ਰ.ਮਨਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਫਾਜ਼ਿਲਕਾ
ਜਗਦੀਸ਼ ਥਿੰਦ
ਫਾਜ਼ਿਲਕਾ 18 ਸਤੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਅਮਲੇ ਨੂੰ ਸਬੰਧਤ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 22 ਸਤੰਬਰ 2018 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਦੀਆਂ 5 ਪੰਚਾਇਤ ਸਮਿਤੀਆਂ ਦੇ 108 ਜ਼ੋਨ ਅਤੇ ਜ਼ਿਲਾ ਪ੍ਰੀਸ਼ਦ ਲਈ 15 ਜ਼ੋਨ ਬਣਾਏ ਗਏ ਹਨ। ਜ਼ਿਲੇ ਅੰਦਰ 310 ਪਿੰਡ ਤੇ 435 ਪੰਚਾਇਤਾਂ ਪੈਂਦੀਆਂ ਹਨ। ਇਨਾਂ ਵੋਟਾਂ ਲਈ 689 ਪੋਲਿੰਗ ਬੂਥ ਬਣਾਏ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਜ਼ਿਲੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 522101 ਹੈ ਜਿੰਨਾਂ ਵਿੱਚ ਇਸਤਰੀ ਵੋਟਰਾਂ ਦੀ ਗਿਣਤੀ 248387 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 273714 ਹੈ।
ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਕਰ ਲਈਆਂ ਗਈਆਂ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੋਣਾਂ ਨੂੰ ਸ਼ਾਤੀਪੂਰਵਕ ਨੇਪਰੇ ਚੜਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨਾਂ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ ਤੇ ਭੈਅ ਦੇ ਕਰਨ।