ਚੰਡੀਗੜ੍ਹ, 19 ਸਤੰਬਰ 2018 - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਕਾਂਗਰਸ ਸ਼ਰੇਆਮ ਗੁੰਡਾਗਰਦੀ ਕਰ ਰਹੀ ਹੈ ਤੇ ਬਾਹਰੋਂ ਬੰਦੇ ਲਿਆ ਕਿ ਜਾਅਲੀ ਵੋਟਿੰਗ ਕਰਾ ਰਹੇ ਨੇ। ਉਨ੍ਹਾਂ ਕਿਹਾ ਕਿ ਮਲੋਟ ਹਲਕੇ 'ਚ ਸੌ ਤੋਂ ਦੋ ਸੌ ਗੁੰਡੇ ਘੁੰਦੇ ਫਿਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਵੇਰ ਤੋਂ ਪ੍ਰ੍ਸ਼ਾਸਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਐਸਐਸਪੀ ਉਨ੍ਹਾਂ ਦਾ ਫੋਨ ਨਹੀਂ ਚੁੱਕ ਰਹੇ।
ਉਥੇ ਹੀ ਸ. ਬਾਦਲ ਨੇ ਕਿਹਾ ਕਿ ਉਹ ਆਪਣੇ ਹਲਕੇ 'ਚ ਅਜਿਹੀ ਗੁੰਡਾਗਰਦੀ ਨਹੀਂ ਹੋਣ ਦੇਣਗੇ।
ਦੱਸ ਦੇਈਏ ਕਿ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ 'ਚ ਪੰਜਾਬ ਦਾ ਮਾਹੌਲ ਗਰਮਾਇਆ ਹੋਇਆ ਹੈ। ਸਵੇਰ ਤੋਂ ਅਕਾਲੀ ਅਤੇ ਕਾਂਗਰਸਾਂ ਵਿਚਕਾਰ ਵੱਖ ਵੱਖ ਜ਼ਿਲ੍ਹਿਆਂ ਤੋਂ ਝੜਪਾਂ ਦੇਖਣ ਨੂੰ ਮਿਲੀਆਂ।