ਇਸਲਾਮਾਬਾਦ, 19 ਸਤੰਬਰ 2018 - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈਕੋਰਟ ਨੇ ਨਵਾਜ਼ ਸ਼ਰੀਫ਼ ਸਮੇਤ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਸ਼ਰੀਫ਼ ਅਤੇ ਜਵਾਈ ਦੀ ਸਜ਼ਾ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ।
ਇਸਲਾਮਾਬਾਦ ਹਾਈ ਕੋਰਟ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਮੁਹੰਮਦ ਸਫਦਰ ਦੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੈਦ ਦੀ ਸਜ਼ਾ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਹਨ।
ਜਸਟਿਸ ਅਥਰ ਮੀਨਲਾਹ ਅਤੇ ਜਸਟਿਸ ਮਿਆਂਗੁਲ ਹਸਨ ਔਰੰਗਜੇਬ ਨੇ ਉਨ੍ਹਾਂ ਦੇ ਖਿਲਾਫ ਜੁਲਾਈ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਤਿੰਨ ਲੋਕਾਂ ਵੱਲੋਂ ਦਾਇਰ ਪਟੀਸ਼ਨਾਂ 'ਤੇ ਇਹ ਫੈਸਲਾ ਦਿੱਤਾ।
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਾਕਿਸਤਾਨ ਦੀਆਂ ਆਮ ਚੋਣਾਂ ਤੋਂ ਪਹਿਲਾਂ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਧੀ-ਜਵਾਈ ਨੂੰ ਜੇਲ੍ਹ 'ਚ ਭੇਜਿਆ ਗਿਆ ਸੀ ਤੇ ਉਨ੍ਹਾਂ ਨੂੰ 11 ਸਾਲ, ਅੱਠ ਸਾਲ ਅਤੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।