ਪਟਿਆਲਾ, 19 ਸਤੰਬਰ 2018 - ਮਿੰਨੀ ਸਕੱਤਰੇਤ ਪਟਿਆਲਾ ਦੇ ਸੀ ਬਲਾਕ ਵਿੱਚ ਸਥਿਤ ਪੀ ਡਬਲਯੂ ਡੀ ਦਫ਼ਤਰ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਅੱਗ ਵਿਚ ਕਿਸੇ ਦੇ ਨੁਕਸਾਨੇ ਜਾਣ ਦੀ ਕੋਈ ਖਬਰ ਨਹੀਂ ਮਿਲੀ। ਮੌਕੇ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।