ਚੰਡੀਗੜ੍ਹ, 19 ਸਤੰਬਰ 2018 - ਸੁਖਬੀਰ ਬਾਦਲ ਅਕਸਰ ਆਪਣੇ ਸ਼ਬਦਾਂ 'ਚ ਉਲਝਦੇ ਨਜ਼ਰ ਆਉਂਦੇ ਹਨ। ਕਈ ਵਾਰ ਉਨ੍ਹਾਂ ਵੱਲੋਂ ਅਣਚਾਹੇ ਹੀ ਅਜਿਹੇ ਸ਼ਬਦ ਬੋਲੇ ਜਾਂਦੇ ਹਨ ਕਿ ਜਿੰਨ੍ਹਾਂ ਸ਼ਬਦਾਂ ਕਾਰਨ ਉਹ ਸੋਸ਼ਲ ਮੀਡੀਆ 'ਚ ਮਸ਼ਹੂਰ ਹੋ ਜਾਂਦੇ ਹਨ।
ਠੀਕ ਉਸੇ ਤਰ੍ਹਾਂ ਅੱਜ ਬੁੱਧਵਾਰ ਨੂੰ ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਸੁਖਬੀਰ ਬਾਦਲ ਦਾ ਇੱਕ ਹੋਰ ਅਜਿਹਾ ਹੀ ਬਿਆਨ ਸਾਹਮਣੇ ਆਇਆ ਜਿਸ ਵਿਚ ਉਹ ਹਾਲੇ ਵੀ ਸਾਬਕਾ ਪੰਜਾਬ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਸਾਹਿਬ ਕਹਿ ਕੇ ਸੰਬੋਧਨ ਕਰਦੇ ਨਜ਼ਰ ਆਏ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਇਸ ਸਾਲ ਦੇ ਅਗਸਤ ਮਹੀਨੇ ਦੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਸਾਬਕਾ ਮੁੱਖ ਮੰਤਰੀ ਸਾਹਿਬ ਨੂੰ ਮੌਜੂਦਾ ਮੁੱਖ ਮੰਤਰੀ ਕਹਿ ਗਏ ਸਨ ਜਿਸ ਕਾਰਨ ਵਿਰੋਧੀਆਂ ਨੇ ਉਨ੍ਹਾਂ 'ਤੇ ਖੂਬ ਤੰਜ ਕਸੇ ਸਨ।
ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਕਿਹੜੇ ਲਫਜ਼ ਵਰਤੇ, ਹੇਠ ਵੀਡੀੳ ਦੇ ਲਿੰਕ 'ਤੇ ਕਲਿੱਕ ਕਰੋ :-