ਲੰਬੀ, 20 ਸਤੰਬਰ 2018 - ਪੰਜਾਬ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦਰਮਿਆਨ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪਾਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਜਿੰਨ੍ਹਾਂ 'ਚ ਸੁਖਬੀਰ ਬਾਦਲ ਦੀ ਮੌਜੂਦਗੀ 'ਚ ਇੱਕ ਸ਼ਖਸ ਦੀ ਕੁੱਟਮਾਰ ਦੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਸੀ। ਜਿਸਦੇ ਚਲਦਿਆਂ ਸੁਖਬੀਰ ਬਾਦਲ ਖਿਲਾਫ ਐਫ.ਆਈ.ਆਰ ਦਰਜ ਕੀਤੀ ਗਈ ਹੈ।
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਹੋਏ ਝਗੜੇ ਲਈ ਮੁਕਤਸਰ ਦੇ ਲੰਬੀ ਥਾਣੇ 'ਚ ਸੁਖਬੀਰ 'ਤੇ ਕੇਸ ਦਰਜ ਕੀਤਾ ਗਿਆ। ਸੁਖਬੀਰ ਬਾਦਲ 'ਤੇ ਧਾਰਾ 341, 323, 506, 148, 149, 427 ਤਹਿਤ ਕੇਸ ਦਰਜ ਕੀਤਾ ਗਿਆ।