ਦੇਵਾ ਨੰਦ
ਫਰੀਦਕੋਟ, 24 ਸਤੰਬਰ 2018 - ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਜ਼ੋਨ ਮਚਾਕੀ ਕਲਾਂ ਦੇ ਕਾਂਗਰਸੀ ਉਮੀਦਵਾਰ ਦੇ ਪਤੀ ਦੁਆਰਾ ਅਕਾਲੀ ਦਲ ਨਾਲ ਸਬੰਧਿਤ ਤਿੰਨ ਵੋਟਰਾਂ ਨੂੰ ਧਮਕਾਉਣ, ਕੁੱਟਮਾਰ ਕਰਨ ਅਤੇ ਜਾਤੀਸੂਚਕ ਸ਼ਬਦਾਂ ਦਾ ਇਸਤੇਮਾਲ ਕਰਨ ਨੂੰ ਲੈ ਕੇ ਆਈ.ਪੀ.ਸੀ ਦੀ ਧਾਰਾ 323,148,149 ਅਤੇ SC/ST ਐਕਟ ਤਹਿਤ ਉਮੀਦਵਾਰ ਦੇ ਪਤੀ ਸਮੇਤ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਹੋਇਆ ਹੈ।
ਜ਼ਿਕਰਯੋਗ ਹੈ ਕਾਂਗਰਸੀ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜਿੱਤ ਹਾਸਲ ਕਰ ਚੁੱਕੇ ਹਨ।