ਫ਼ਤਹਿਗੜ੍ਹ ਸਾਹਿਬ, 24 ਸਤੰਬਰ 2018: ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1972 (2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿੱਚ 25 ਸਤੰਬਰ, 2018 ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤੇ ਪ੍ਰਾਇਮਰੀ ਦੀ ਜਿੰਮੇਵਾਰੀ ਤੈਅ ਕੀਤੀ ਗਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਮੌਸਮ ਵਿਭਾਗ ਤੋਂ ਮਿਲੀ ਚੇਤਾਵਨੀ ਅਨੁਸਾਰ ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਇਸ ਲਈ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਹਿਤਿਆਤ ਵਜੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰਨਾ ਜਰੂਰੀ ਹੈ।