ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਵਿਖਾਇਆ ਗਿਆ ਜਿਸ ਵਿੱਚ ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ।ਅਕਾਲ ਅਕੈਡਮੀ ਮਨਾਲ ਦੇ ਖਿਡਾਰੀਆਂ ਨੇ 16 ਜ਼ੋਨਾਂ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਸਰਕਾਰੀ ਸਕੂਲ ਤਪਾ ਵਿਖੇ ਮਹਿਲ ਕਲਾਂ ਜ਼ੋਨ ਦੀ ਪ੍ਰਤੀਨਿਧਤਾ ਕਰਦੇ ਹੋਏ ਅੰਡਰ 17 ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਪਹਿਲਾ ਸਥਾਨ ਪ੍ਰਾਪਤ ਕਰਨ ਨਾਲ ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਅਕੈਡਮੀ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਹ ਵਿਦਿਆਰਥੀ ਰਾਜ ਪੱਧਰੀ ਖੇਡਾਂ ਲਈ ਨਿਯੁਕਤ ਹੋਏ ਅਤੇ ਉਨ੍ਹਾਂ ਖਿਡਾਰੀਆਂ ਨੇ ਅਗਲੀਆਂ ਰਾਜ ਪੱਧਰੀ ਖੇਡਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਕਾਲ ਅਕੈਡਮੀ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਵਿੱਦਿਆ ਦੇ ਨਾਲ ਨਾਲ ਖੇਡਾਂ ਅਤੇ ਧਾਰਮਿਕ ਵਿੱਦਿਆ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਵਿਦਿਆਰਥੀ ਵੱਖ ਵੱਖ ਖੇਤਰਾਂ ਵਿੱਚ ਚੰਗੀਆਂ ਉਪਲੱਬਧੀਆਂ ਹਾਸਲ ਕਰਦੇ ਹਨ।ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਂਦੇ ਹਨ।