ਲੁਧਿਆਣਾ, 25 ਸਤੰਬਰ 2018: ਨਾਬਾਰਡ ਦੇ ਖੇਤਰੀ ਦਫ਼ਤਰ ਚੰਡੀਗੜ• ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਨਾ ਸਾੜਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਿਲ•ਾ ਲੁਧਿਆਣਾ ਦੇ 320 ਪਿੰਡਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇਗੀ। ਸਥਾਨਕ ਫਰੈਂਡਜ਼ ਰਿਜੈਂਸੀ ਹੋਟਲ ਵਿੱਚ ਆਯੋਜਿਤ ਕੀਤੇ ਗਏ ਜ਼ਿਲ•ਾ ਪੱਧਰੀ ਸਿਖ਼ਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੇ ਕੀਤੀ। ਇਸ ਪ੍ਰੋਗਰਾਮ ਵਿੱਚ ਪਾਮੇਟੀ ਦੇ ਡਾਇਰੈਕਟਰ ਡਾ. ਹਰਜੀਤ ਸਿੰਘ ਧਾਲੀਵਾਲ, ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਸਹਾਇਕ ਪ੍ਰੋਫੈਸਰ ਡਾ. ਐੱਸ. ਸੀ. ਸ਼ਰਮਾ, ਆਤਮਾ ਦੇ ਪ੍ਰੋਜੈਕਟ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਖੇੜਾ, ਆਰਸੇਟੀ ਦੇ ਡਾਇਰੈਕਟਰ ਸ੍ਰੀ ਵਿਜੇ, ਨਾਬਾਰਡ ਦੇ ਜ਼ਿਲ•ਾ ਪ੍ਰਮੁੱਖ ਸੀ ਪ੍ਰਵੀਨ ਭਾਟੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਸਮਾਗਮ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਅਤੇ ਇਸ ਨਾਲ ਮਨੁੱਖੀ ਸਿਹਤ 'ਤੇ ਪੈ ਰਹੇ ਮਾੜੇ ਅਸਰ ਬਾਰੇ ਜਾਗਰੂਕ ਕੀਤਾ ਜਾਵੇ। ਉਨ•ਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਕੀਤੇ ਗਏ ਉਪਰਾਲਿਆਂ ਦੇ ਸਦਕਾ ਕਣਕ ਦੀ ਵਾਢੀ ਦੌਰਾਨ 40 ਫੀਸਦੀ ਕਣਕ ਦਾ ਨਾੜ ਘੱਟ ਸਾੜਿਆ ਗਿਆ, ਜੋ ਕਿ ਇੱਕ ਚੰਗਾ ਸੰਕੇਤ ਹੈ। ਉਨ•ਾਂ ਨਾਬਾਰਡ ਅਤੇ ਹੋਰ ਵਿਭਾਗਾਂ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜ ਕੇ ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ।
ਉਦਘਾਟਨੀ ਭਾਸ਼ਣ ਦੌਰਾਨ ਸ੍ਰੀ ਪ੍ਰਵੀਨ ਭਾਟੀਆ ਨੇ ਦੱਸਿਆ ਕਿ ਪੰਜਾਬ ਵਿੱਚ 29.7 ਲੱਖ ਹੈਕਟੇਅਰ ਰਕਬੇ 'ਤੇ ਝੋਨਾ ਅਤੇ 35.06 ਲੱਖ ਹੈਕਟੇਅਰ ਰਕਬੇ 'ਤੇ ਕਣਕ ਦੀ ਖੇਤੀ ਕੀਤੀ ਜਾਂਦੀ ਹੈ। ਦੋਵੇਂ ਫਸਲਾਂ ਦੀ ਜਿਆਦਾਤਰ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ, ਜਿਸ ਦੇ ਨਤੀਜੇ ਵਜੋਂ ਵੱਡੇ ਪੱਧਰ 'ਤੇ ਪਰਾਲੀ ਅਤੇ ਨਾੜ ਖੇਤਾਂ ਵਿੱਚ ਬਾਕੀ ਬਚ ਜਾਂਦਾ ਹੈ, ਜਿਸ ਨੂੰ ਖ਼ਤਮ ਕਰਨ ਲਈ ਕਿਸਾਨ ਅੱਗ ਦਾ ਸਹਾਰਾ ਲੈਂਦੇ ਹਨ, ਜਿਸ ਨਾਲ ਵਾਤਾਵਰਣ ਪਲੀਤ ਹੋਣ ਦੇ ਨਾਲ-ਨਾਲ ਮਨੁੱੱਖਾਂ ਨੂੰ ਕਈ ਬਿਮਾਰੀਆਂ ਵੀ ਲੱਗ ਜਾਂਦੀਆਂ ਹਨ। ਇੱਕ ਅੰਦਾਜੇ ਮੁਤਾਬਿਕ ਹਰ ਵਾਰ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ, ਜਿਸ ਵਿੱਚੋਂ 75-80 ਫੀਸਦੀ ਖੇਤਾਂ ਵਿੱਚ ਹੀ ਅੱਗ ਲਗਾ ਕੇ ਨਸ਼ਟ ਕੀਤੀ ਜਾਂਦੀ ਹੈ। ਵਾਤਾਵਰਣ ਖ਼ਰਾਬ ਹੋਣ ਦੇ ਨਾਲ-ਨਾਲ ਧਰਤੀ ਦੀ ਉਪਜਾਊ ਸ਼ਕਤੀ ਲਈ ਜ਼ਰੂਰੀ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।
ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਮੌਸਮ ਤਬਦੀਲੀ ਮੰਤਰਾਲੇ ਨੇ ਪੰਜਾਬ ਦੇ 12000 ਪਿੰਡਾਂ ਵਿੱਚ ਨਾਬਾਰਡ ਅਧੀਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਮੁਹਿੰਮ ਆਗਾਮੀ ਖ਼ਰੀਫ਼ ਸੀਜਨ-2018 ਦੌਰਾਨ ਚਲਾਈ ਜਾਵੇਗੀ। ਜਿਸ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾਵੇਗਾ। ਸ੍ਰੀ ਭਾਟੀਆ ਨੇ ਅਧਿਕਾਰੀਆਂ ਨੂੰ 'ਪਰਾਲੀ ਬਚਾਓ ਫਸਲ ਵਧਾਓ' ਦੇ ਨਾਅਰੇ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।