ਚੰਡੀਗੜ੍ਹ, 25 ਸਤੰਬਰ 2018 - ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਬੜੀ ਤੇਜੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਰਾਤ 2.34 ਵਜੇ ਭੂਚਾਲ ਆਉਣ ਦੀ ਗੱਲ ਆਖੀ ਜਾ ਰਹੀ ਹੈ।ਹੋਰ ਤੇ ਹੋਰ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਮੁਕਤਸਰ, ਫਰੀਦਕੋਟ ਅਤੇ ਜਲਾਲਾਬਾਦ ਵਿਚ ਇਸ ਭੂਚਾਲ ਨਾਲ ਸਭ ਤੋਂ ਵੱਧ ਨੁਕਸਾਨ ਹੋਣ ਦੀ ਗੱਲ ਆਖੀ ਜਾ ਰਹੀ ਹੈ।
ਮੌਸਮ ਵਿਭਾਗ ਨੇ ਅਜਿਹੇ ਸੰਦੇਸ਼ ਦਾ ਖੰਡਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਅਫਵਾਹਾਂ 'ਤੇ ਧਿਆਨ ਨਹੀਂ ਦੇਣਾ ਚਾਹੀਦਾ। ਫਿਲਹਾਲ ਅਜਿਹਾ ਕੋਈ ਯੰਤਰ ਨਹੀਂ ਬਣਿਆ ਜਿਸ ਨਾਲ ਭੂਚਾਲ ਦੇ ਆਉਣ ਦਾ ਪਹਿਲਾਂ ਤੋਂ ਹੀ ਪਤਾ ਲੱਗ ਸਕੇ। ਤਮਾਮ ਪੰਜਾਬ ਦੇ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਜਿਹੇ ਸੰਦੇਸ਼ਾਂ ਤੋਂ ਸੁਚੇਤ ਰਹੋ ਤੇ ਇੰਨ੍ਹਾਂ 'ਤੇ ਯਕੀਨ ਨਾ ਕੀਤਾ ਜਾਵੇ।