ਬਹਿਬਲ ਕਲਾਂ ਗੋਲੀਕਾਂਡ 'ਚ ਮਾਰੇ ਗਏ ਨੌਜਵਾਨਾਂ ਦੇ ਘਰ ਪੁੱਜੇ ਕਾਂਗਰਸੀ ਮੰਤਰੀ
ਬਹਿਬਲ ਕਲਾਂ, 14 ਅਕਤੂਬਰ 2018 - ਤਿੰਨ ਸਾਲ ਪਹਿਲਾਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਸਿੱਖ ਸੰਗਤਾਂ ਤੇ ਪੁਲੀਸ ਵਿਚਕਾਰ ਹੋਈ ਝੜਪ ਦੌਰਾਨ ਮਾਰੇ ਗਏ ਦੋ ਨੌਜਵਾਨਾਂ ਨੂੰ ਸ਼ਰਧਾਂਜਲੀ ਦੇਣ ਕਾਂਗਰਸੀ ਮੰਤਰੀ ਉਨ੍ਹਾਂ ਦੇ ਘਰ ਪੁੱਜੇ।
ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਬਿੰਦਰ ਸਿੰਘ ਸੁੱਖ ਸਰਕਾਰੀਆ ਕਈ ਹੋਰਨਾਂ ਕਾਂਗਰਸੀਆਂ ਸਮੇਤ ਬਹਿਬਲ ਕਲਾਂ ਗੋਲੀਕਾਂਡ 'ਚ ਮਾਰੇ ਗਏ ਨੌਜਵਾਨ ਕ੍ਰਿਸ਼ਨ ਭਗਵਾਨ ਦੇ ਘਰ ਪਹੁੰਚੇ। ਉਨ੍ਹਾਂ ਮ੍ਰਿਤਕਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਨੇਤਾ ਬਰਗਾੜੀ ਮੋਰਚੇ 'ਚ ਸ਼ਾਮਲ ਨਹੀਂ ਹੋਣਗੇ।