ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ, ਕੇਰਲਾ ਜਾਣ 'ਤੇ ਲੱਗੀ ਪਾਬੰਦੀ
ਨਵੀਂ ਦਿੱਲੀ, 15 ਅਕਤੂਬਰ 2018 - ਜਲੰਧਰ ਦੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ, ਜੋ ਨਨ ਨਾਲ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨੇ, ਨੂੰ ਕੇਰਲਾ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਹੈ। ਪੁੱਛਗਿੱਛ ਤੋਂ ਬਾਅਦ ਕੇਰਲਾ ਪੁਲੀਸ ਨੇ ਉਨ੍ਹਾਂ ਨੂੰ 21 ਸਤੰਬਰ ਨੂੰ ਗ੍ਰਿਫਤਾਰ ਕੀਤਾ ਸੀ।
ਹਾਈ ਕੋਰਟ ਨੇ ਹਾਲਾਂਕਿ ਉਨ੍ਹਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਕੇਰਲਾ ਵਿਚ ਦਾਖਲ ਨਾ ਹੋਣ ਅਤੇ ਗਵਾਹਾਂ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਸੀ ਕਿ ਉਹ ਆਪਣੇ ਪਾਸਪੋਰਟ ਵੀ ਸਰੰਡਰ ਕਰਵਾਉਣ।