ਕਿਰਾਏਦਾਰਾਂ ਦੇ ਨਾਮ ਅਤੇ ਵੇਰਵਾ ਸਬੰਧਤ ਥਾਣੇ ਵਿਚ ਦਰਜ਼ ਕਰਵਾਉਣ ਦੇ ਹੁਕਮ ਜਾਰੀ
ਮਾਨਸਾ, 17 ਅਕਤੂਬਰ 2018 :ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰੇ ਵੇਰਵੇ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਕਿ ਜਿੰਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਹੋ ਸਕਦਾ ਹੈ। ਸਰਕਾਰੀ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ। ਅਮਨ ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ।
ਉਪਰੋਕਤ ਹੁਕਮ 30 ਨਵੰਬਰ 2018 ਤੱਕ ਲਾਗੂ ਰਹਿਣਗੇ।