ਕੈਪਟਨ ਅਮਰਿੰਦਰ ਪਹੁੰਚੇ ਦਿੱਲੀ,ਭਲਕੇ ਪੀਐਮ ਨਾਲ ਮੀਟਿੰਗ
ਚੰਡੀਗੜ੍ਹ, 17 ਅਕਤੂਬਰ 2018 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮੀਂ ਨਵੀਂ ਦਿੱਲੀ ਪਹੁੰਚੇ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 18 ਅਕਤੂਬਰ, 2018 ਨੂੰ ਸਵੇਰੇ 10 ਵਜੇ ਮਿਲਣਗੇ।
ਜਾਣਕਾਰੀ ਮੁਤਾਬਕ ਕੈਪਟਨ ਪੰਜਾਬ ਦੇ ਅਹਿਮ ਮੁੱਦਿਆਂ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾਂਭ ਸੰਭਾਲ ਸਬੰਧਿਤ ਵਿੱਤੀ ਸਹਾਇਤਾ ਵੀ ਸ਼ਾਮਲ ਹੈ। ਕੈਪਟਨ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦੀ ਸੰਭਾਵਨਾ ਹੈ।