ਐਸ.ਡੀ.ਐਮ. ਅਮਰਪ੍ਰੀਤ ਕੌਰ ਸੰਧੂ ਨੇ ਕੀਤਾ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ
ਹੁਸ਼ਿਆਰਪੁਰ, 17 ਅਕਤੂਬਰ (ਅਮ੍ਰਿਤਪਾਲ ਬਰਾੜ)
ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਅਨਾਜ ਮੰਡੀ ਹੁਸ਼ਿਆਰਪੁਰ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਕਿਸਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰਾ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ। ਉਨਾਂ ਕਿਹਾ ਕਿ ਖਰੀਦ ਉਪਰੰਤ ਲਿਫਟਿੰਗ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।
ਐਸ.ਡੀ.ਐਮ. ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਨਮੀ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਇਸ ਲਈ ਕਿਸਾਨ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਉਣ। ਇਸ ਤੋਂ ਇਲਾਵਾ ਉਨਾਂ ਕਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਝੋਨੇ ਦੀ ਕਟਾਈ ਨਾ ਕਰਵਾਉਣ ਲਈ ਵੀ ਕਿਹਾ।