ਵੋਟਰਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਕੀਤੀ ਰਵਾਨਾ
ਸਰਕਾਰੀ ਪੋਲੀਟੈਕਨਿਕ ਕਾਲਜ 'ਚ ਸਵੀਪ ਤਹਿਤ ਕੀਤੀ ਵਿਸ਼ੇਸ਼ ਮੀਟਿੰਗ
ਅਮਰਪ੍ਰੀਤ ਸੰਧੂ ਨੇ ਈ.ਵੀ.ਐਮ. ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਹੁਸ਼ਿਆਰਪੁਰ, 18 ਅਕਤੂਬਰ (ਅਮ੍ਰਿਤਪਾਲ ਬਰਾੜ)
ਲੋਕ ਸਭਾ ਚੋਣਾਂ-2019 ਲਈ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਮਸ਼ੀਨਾਂ ਦੇ ਨਾਲ-ਨਾਲ ਵੀ.ਵੀ.ਪੀ.ਏ.ਟੀ. ਦਾ ਇਸਤੇਮਾਲ ਕੀਤਾ ਜਾਣਾ ਹੈ। ਇਸ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 43-ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਈ.ਵੀ.ਐਮ. ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਉਨਾਂ ਦੱਸਿਆ ਕਿ ਜਿਸ ਨੌਜਵਾਨ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਤਾਂ ਉਹ 31 ਅਕਤੂਬਰ 2018 ਤੱਕ ਲੋੜੀਂਦੇ ਸਬੂਤ, ਪਾਸਪੋਰਟ ਸਾਈਜ਼ ਦੀ ਫੋਟੋ ਸਮੇਤ ਫਾਰਮ ਨੰ: 6 ਭਰ ਕੇ ਸਬੰਧਤ ਬੀ.ਐਲ.ਓ. ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਮਾਂ ਕਰਵਾ ਸਕਦਾ ਹੈ। ਉਨਾਂ ਦੱਸਆ ਕਿ ਇਹ ਜਾਗਰੂਕਤਾ ਵੈਨ ਵੋਟਿੰਗ ਮਸ਼ੀਨਾਂ ਸਮੇਤ ਵੀ.ਵੀ.ਪੀ.ਏ.ਟੀ. ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪ੍ਰਚਾਰ ਕਰੇਗੀ। ਉਨਾਂ ਦÎਸਆ ਕਿ ਇਹ ਵੈਨ ਉਨਾਂ ਪਲਿੰਗ ਸਟੇਸ਼ਨਾਂ ਵਿੱਚ ਚਲਾਈ ਜਾਵੇਗੀ, ਜਿਥੇ ਪਿਛਲੀਆਂ ਆਮ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ। ਇਸ ਮੌਕੇ ਤਹਿਸੀਲਦਾਰ ਸ੍ਰੀ ਹਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਲਵਦੀਪ ਸਿੰਘ, ਚੋਣ ਕਾਨੂੰਗੋ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਇਕ ਵਿਸ਼ੇਸ਼ ਮੀਟਿੰਗ ਵੀ ਹੋਈ, ਜਿਸ ਵਿੱਚ ਤਹਿਸੀਲਦਾਰ (ਚੋਣਾਂ) ਸ੍ਰੀ ਕਰਨੈਲ ਸਿੰਘ ਨੇ ਕਿਹਾ ਕਿ ਯੋਗ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣੀਆਂ ਚਾਹੀਦੀਆਂ ਹਨ। ਸਵੀਪ ਦੇ ਨੋਡਲ ਅਫ਼ਸਰ-1 ਸ੍ਰੀਮਤੀ ਰਚਨਾ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਹਿੱਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਸਵੀਪ ਇੰਚਾਰਜ ਪ੍ਰੋ: ਬਹਾਦਰ ਸਿੰਘ, ਸ੍ਰੀ ਵਿਜੇ ਕੁਮਾਰ, ਸ੍ਰੀ ਪੰਕਜ ਚਾਵਲਾ, ਜਸਵੰਤ ਕੌਰ, ਰਾਜਵਿੰਦਰ ਕੌਰ, ਸ੍ਰੀ ਨਿਤਿਸ਼ ਕੁਮਾਰ ਅਤੇ ਸ੍ਰੀ ਸੁਖਦੇਵ ਸਿੰਘ ਵੀ ਹਾਜ਼ਰ ਸਨ।