ਰਾਜਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਫਿਰੋਜ਼ਪੁਰ , ਗੁਰੂ ਹਰਦੀਪ ਸਿੰਘ ਸੋਢੀ , ਆਈ ਜੀ ਫਿਰੋਜ਼ਪੁਰ ਰੇਂਜ ਮੁਖਵਿੰਦਰ ਸਿੰਘ ਛੀਨਾ ਅਤੇ ਹੋਰ ਅਹੁਦੇਦਾਰ
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 22 ਅਕਤੂਬਰ ਅਧਿਆਪਨ ਦੇ ਨਾਲ - ਨਾਲ ਖੇਡ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਨ ਵਾਲੇ ਅਧਿਆਪਕ ਰਾਜਦੀਪ ਸਿੰਘ ਸੋਢੀ ਦਾ ਜ਼ਿਲ੍ਹਾ ਰਾਇਫਲ ਐਸੋਸ਼ੀਏਸ਼ਨ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਹ ਸਨਮਾਨ ਪੱਤਰ ਦੇਣ ਸਮੇਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ , ਆਈ ਜੀ ਫਿਰੋਜ਼ਪੁਰ ਰੇਂਜ ਮੁਖਵਿੰਦਰ ਸਿੰਘ ਛੀਨਾ , ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਦੇ ਪ੍ਰਧਾਨ ਗੁਰੂ ਹਰਦੀਪ ਸਿੰਘ ਸੋਢੀ , ਰੇਲਵੇ ਤੋਂ ਐੱਚ ਕੇ ਸ਼ਰਮਾ ਅਤੇ ਹੋਰ ਅਧਿਕਾਰੀ ਮੌਜੂਦ ਸਨ ।
ਵਰਨਣਯੋਗ ਹੈ ਕਿ ਬਤੌਰ ਈ ਟੀ ਟੀ ਅਧਿਆਪਕ ਰਾਜਦੀਪ ਸਿੰਘ ਸਪੁੱਤਰ ਸ੍ਰ. ਮਨਜੀਤ ਸਿੰਘ ਸੋਢੀ ਨੇ ਰਾਜ ਪੱਧਰੀ ਸ਼ਾਟਗਨ ਮੁਕਾਬਲਿਆਂ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸ ਮੌਕੇ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਹੋਰ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਆਪਣੇ ਵਿਭਾਗ ਵੱਲੋਂ ਖੇਡਾਂ ਵਿੱਚ ਹਿੱਸਾ ਲੈਂਦੇ ਹਨ ਉਸ ਤਰ੍ਹਾਂ ਹੀ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਧਿਆਨ ਵਿੱਚ ਲਿਆ ਕੇ ਰਾਜਦੀਪ ਸਿੰਘ ਨੂੰ ਵੀ ਸਿੱਖਿਆ ਵਿਭਾਗ ਵੱਲੋਂ ਖੇਡ ਵਿੱਚ ਖੇਲਣ ਦੀ ਇਜਾਜ਼ਤ ਦਿਵਾਈ ਜਾਵੇਗੀ । ਇਸ ਮੰਗ ਨੂੰ ਸਿੱਖਿਆ ਵਿਭਾਗ ਨਾਲ ਜੁੜੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਜਾਂਦਾ ਰਿਹਾ ਹੈ । ਅਜਿਹਾ ਹੋਣ ਨਾਲ ਜਿੱਥੇ ਪੰਜਾਬ ਦੇ ਸਿੱਖਿਆ ਵਿਭਾਗ ਅਤੇ ਖਿਡਾਰੀ ਲਈ ਮਾਣ ਵਾਲੀ ਗੱਲ ਹੋਵੇਗੀ ਉੱਥੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਸ਼ਾਮਲ ਹੋਣਾ ਖਿਡਾਰੀ ਲਈ ਸੁਖਾਲਾ ਹੋ ਜਾਵੇਗਾ । ਰਾਜਦੀਪ ਸਿੰਘ ਨੇ ਦਿੱਤੇ ਗਏ ਮਾਨ - ਸਨਮਾਨ ਲਈ ਸਮੂਹ ਅਹੁਦੇਦਾਰਾਂ ਦੇ ਨਾਲ ਨਾਲ ਪਰਵਿੰਦਰ ਸਿੰਘ ਸੋਢੀ ਅਤੇ ਭੁਪਿੰਦਰ ਸਿੰਘ ਸੋਢੀ ਦਾ ਧੰਨਵਾਦ ਕੀਤਾ ਹੈ । ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਅਸ਼ੋਕ ਬਹਿਲ ਅਤੇ ਹੋਰ ਵੀ ਆਗੂ ਮੌਜੂਦ ਸਨ ।