ਅੰਮ੍ਰਿਤਸਰ, 19 ਨਵੰਬਰ 2018 -ਰਾਜਾਸਾਂਸੀ ਨੇੜੇ ਹੋਏ ਬੰਬ ਧਮਾਕੇ ਦੇ ਜ਼ਖਮੀ ਵਿਅਕਤੀ, ਜਿੰਨਾ ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ ਆਈ ਵੀ ਵਾਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਦਾ ਹਾਲ ਪੁੱਛਣ ਲਈ ਸਿੱਖਿਆ ਤੇ ਵਾਤਾਵਰਣ ਮੰਤਰੀ ਸ੍ਰੀ ਓ. ਪੀ. ਸੋਨੀ ਹਸਪਤਾਲ ਪੁੱਜੇ ਅਤੇ ਉਨਾਂ ਜਿੱਥੇ ਜਖਮੀਆਂ ਨੂੰ ਢਾਰਸ ਦਿੱਤਾ, ਉਥੇ ਹਸਪਤਾਲ ਪ੍ਰਬੰਧਕਾਂ ਨੂੰ ਜ਼ਖਮੀਆਂ ਦੀ ਸਾਰ ਵਿਚ ਕੋਈ ਕੁਤਾਹੀ ਨਾ ਵਰਤਣ ਦੀ ਹਦਾਇਤ ਦਿੱਤੀ। ਉਨ•ਾਂ ਨਾਲ ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਸ੍ਰੀ ਸੋਨੀ ਕਿਸੇ ਪ੍ਰੋਗਰਾਮ ਵਿਚ ਸ਼ਾਮਿਲ ਹੋਏ ਲਈ ਜਲੰਧਰ ਗਏ ਹੋਏ ਸਨ ਅਤੇ ਉਥੇ ਬੰਬ ਧਮਾਕੇ ਦੀ ਸੂਚਨਾ ਮਿਲਣ 'ਤੇ ਪ੍ਰੋਗਰਾਮ ਵਿਚਾਲੇ ਹੀ ਛੱਡ ਕੇ ਅੰਮ੍ਰਿਤਸਰ ਪਹੁੰਚੇ ਤੇ ਜ਼ਖਮੀਆਂ ਦੀ ਸਾਰ ਲਈ।
ਸ੍ਰੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮਾਰੇ ਗਏ 3 ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਘਟਨਾ 'ਤੇ ਪਲ-ਪਲ ਦੀ ਨਜ਼ਰ ਰੱਖ ਰਹੇ ਹਨ ਅਤੇ ਉਨਾਂ ਡੀ. ਜੀ. ਪੀ. ਸ੍ਰੀ ਸੁਰੇਸ਼ ਅਰੋੜਾ ਨੂੰ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਚੰਡੀਗੜ• ਤੋਂ ਭੇਜਿਆ ਹੈ। ਇਸ ਤੋਂ ਇਲਾਵਾ ਜਿਲ•ਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਾ ਛੱਡਣ। ਸ੍ਰੀ ਸੋਨੀ ਨੇ ਦੱਸਿਆ ਕਿ ਬੰਬ ਧਮਾਕੇ ਵਿਚ ਤਿੰਨ ਵਿਅਕਤੀਆਂ ਦੇ ਮਾਰੇ ਜਾਣ ਤੋਂ ਇਲਾਵਾ 19 ਵਿਅਕਤੀ ਜ਼ਖਮੀ ਹੋਏ ਹਨ, ਜਿੰਨਾ ਵਿਚੋਂ 12 ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ 7 ਨੂੰ ਆਈ ਵੀ ਵਾਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਕੁੱਝ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਯਤਨ ਕਰ ਰਹੀਆਂ ਹਨ, ਜਿੰਨਾ ਨੂੰ ਕਦੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਸ੍ਰੀ ਸੋਨੀ ਇਸ ਮਗਰੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਅਦਲੀਵਾਲ ਵੀ ਗਏ।
ਆਈ ਜੀ ਬਾਰਡਰ ਰੇਂਜ ਸ੍ਰੀ ਐਸ ਪੀ ਐਸ ਪਰਮਾਰ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਅਤੇ ਐਸ ਐਸ ਪੀ ਸ੍ਰੀ ਪਰਮਪਾਲ ਸਿੰਘ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਘਟਨਾ ਸਥਾਨ 'ਤੇ ਤਰੁੰਤ ਪੁੱਜੇ ਅਤੇ ਜ਼ਖਮੀਆਂ ਦੀ ਸਾਰ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਐਸ ਐਸ ਪੀ ਤਰਨ ਤਾਰਨ ਸ੍ਰੀ ਦਰਸ਼ਨ ਸਿੰਘ ਮਾਨ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਰਾਜ ਸਿੰਘ ਬੱਲ, ਐਸ ਡੀ ਐਮ ਬਾਬਾ ਬਕਾਲਾ ਸ੍ਰੀ ਦੀਪਕ ਭਾਟੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।