ਕਰਤਾਰਪੁਰ ਲਾਂਘਾ ਬਣਾਉਣ ਲਈ ਭਾਰਤ ਤੋਂ ਪਹਿਲਾਂ ਪਾਕਿਸਤਾਨ ਹੋਇਆ ਪੱਬਾਂ ਭਾਰ - ਨੀਂਹ ਪੱਥਰ ਰੱਖਣ ਦਾ ਕੀਤਾ ਐਲਾਨ
ਇਸਲਾਮਾਬਾਦ, 22 ਨਵੰਬਰ 2018: ਕਰਤਾਰਪੁਰ ਲਾਂਘੇ 'ਤੇ ਕੰਮ ਸ਼ੁਰੂ ਕਰਨ ਲਈ ਪਾਕਿਸਤਾਨ ਪਹਿਲਾਂ ਤੋਂ ਹੀ ਪੱਬਾਂ ਭਾਰ ਹੋਈ ਬੈਠਾ ਹੈ। ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਉਹ 28 ਨਵੰਬਰ ਨੂੰ ਆਪਣੇ ਵਾਲੇ ਪਾਸਿਉਂ ਕਰਤਾਰਪੁਰ ਕੌਰੀਡੋਰ ਬਣਾਉਣ ਦਾ ਨੀਂਹ ਪੱਥਰ ਰੱਖਣ ਜਾ ਰਿਹਾ ਹੈ।
ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਖੁਦ ਇਸ ਨੇਕ ਕੰਮ ਦੀ ਸ਼ੁਰੂਆਤ ਲਈ ਜ਼ਮੀਨ 'ਤੇ ਟੱਕ ਲਾਉਣਗੇ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਬਾਰੇ ਜਾਣਕਾਰੀ ਪਾਕਿ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਦੁਆਰਾ ਟਵੀਟ ਕਰ ਕੇ ਦਿੱਤੀ। ਉਨ੍ਹਾਂ ਵੱਲੋਂ ਪਾਕਿਸਤਾਨ ਵਿਚਲੇ ਸਿੱਖ ਭਾਈਚਾਰੇ ਨੂੰ ਵੀ ਇਸ ਮੌਕੇ ਆਉਣ ਲਈ ਸੱਦਾ ਦਿੱਤਾ ਹੈ।
Shah Mahmood Qureshi @SMQureshiPTI
Pakistan has already conveyed to India it's decision to open Kartarpura Corridor for Baba Guru Nanak’s 550th birth anniversary. PM Imran Khan will do break ground at Kartarpura facilities on 28th November. We welcome the Sikh community to Pakistan for this auspicious occasion.