ਅੰਮ੍ਰਿਤਸਰ, 10 ਦਸੰਬਰ 2018 -ਸ਼੍ਰੌਮਣੀ ਅਕਾਲਦੀ ਦਲ ਬਾਦਲ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਪਣੇ ਸ਼ਾਸਨ ਕਾਲ ਦੌਰਾਨ ਹੋਈਆਂ ਗਲਤੀਆਂ ਦੀਆਂ ਭੁੱਲਾਂ ਬਖਸ਼ਾਉਣ ਲਈ ਸੇਵਾ ਕੀਤੀ ਜਾ ਰਹੀ ਸੀ ਤੇ ਅਖੰਡ ਪਾਠ ਸਾਹਿਬ ਅਰੰਭ ਕਰਾਏ ਗਏ ਸਨ। ਅੱਜ ਸੋਮਵਾਰ ਸਵੇਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਸਮੇਂ ਸਮੁੱਚੀ ਅਕਾਲੀ ਲੀਡਰਸ਼ਿਪ ਦਰਬਾਰ ਸਾਹਿਬ 'ਚ ਮੌਜੂਦ ਰਹੀ।