ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ
ਪਟਿਆਲਾ 14 ਦਸੰਬਰ 2018: ਸਰਦ ਰੁੱਤ ਸੈਸ਼ਨ ਦੌਰਾਨ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਰਤਾਰਪੁਰ ਲਾਂਘੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸੂਬੇ ਦੀ ਅਮਨ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਸੀ, ਜਦਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਦੋਵੇਂ ਪਾਸੇ ਤੋਂ ਹੁੰਦੀ ਦੂਸ਼ਣਬਾਜ਼ੀ ਸਦਾ ਲਈ ਬੰਦ ਹੋ ਜਾਵੇਗੀ। ਵਿਧਾਇਕ ਨੇ ਕਿਹਾ ਕਿ ਲਾਂਘਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੇ ਖੁੱਲ੍ਹਣ ਨਾਲ ਜਿਥੇ ਦੋਵਾਂ ਮੁਲਕਾਂ ਦੇ ਸਬੰਧ ਸੁਖਾਵੇਂ ਬਣਨਗੇ, ਉਥੇ ਸੰਗਤਾਂ ਦੀ ਆਪਸੀ ਸਾਂਝ ਨਾਲ ਅਮਨ ਸ਼ਾਂਤੀ ਦੇ ਰਾਹ 'ਚ ਅੜਿੱਕਾ ਨਹੀਂ ਪਵੇਗਾ।
ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਕਰਤਾਰਪੁਰ ਲਾਂਘੇ ਦਾ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ, ਜੋ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਅਤੇ ਕਰਤਾਰਪੁਰ ਕੋਰੀਡਰ ਨੂੰ ਪਾਕਿ-ਭਾਰਤ ਸਮੇਤ ਸਮੁੱਚੇ ਸੰਸਾਰ ਦੀਆਂ ਸੰਗਤਾਂ ਲਈ ਖੋਲ੍ਹਿਆ ਜਾਣਾ ਅੱਜ ਸਮੇਂ ਦੀ ਵੱਡੀ ਲੋੜ ਹੈ।
ਸੈਸ਼ਨ ਦੌਰਾਨ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦਸੰਬਰ ਮਹੀਨੇ ਵੈਰਾਗ ਅਤੇ ਸੋਗਮਈ ਦਿਨਾਂ ਵਾਲਾ ਹੁੰਦਾ, ਜਦਕਿ ਸਰਕਾਰ ਨੂੰ ਪੰਚਾਇਤੀ ਚੋਣਾਂ ਪਹਿਲਾਂ ਜਾਂ ਬਾਅਦ ਵਿਚ ਕਰਵਾਉਣ ਦੀ ਅਪੀਲ ਕੀਤੀ ਗਈ ਸੀ, ਪਰ ਪੰਚਾਇਤ ਮੰਤਰੀ ਵੱਲੋਂ ਪੰਚਾਇਤ ਚੋਣਾਂ ਨੂੰ ਸੰਵਿਧਾਇਕ ਆਖ ਕੇ ਫੈਸਲ ਨੂੰ ਜਿਉਂ ਦਾ ਤਿਉਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਚਾਇਤ ਚੋਣਾਂ ਸ਼ਹੀਦੀ ਪੁਰਬ ਮੌਕੇ ਕਰਵਾਇਆ ਜਾਣਾ ਵੱਡੀ ਨਲਾਇਕੀ ਹੈ ਅਤੇ ਚੋਣਾਂ ਲਈ ਕੀਤੇ ਫੈਸਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਆਫ਼ੀ ਮੰਗਣੀ ਚਾਹੀਦੀ ਹੈ।
ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅਜੌਕੀ ਦੌਰ 'ਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਅਤੇ ਗਲਤ ਨੀਤੀਆਂ ਕਾਰਨ ਅੱਜ ਕਿਸਾਨ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹੋਇਆ ਪਿਆ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਧਾਰਾ 63-ਸੀ ਖਤਮ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਜਦਕਿ ਸਰਕਾਰ ਵੱਲੋਂ ਧਾਰਾ 63-ਸੀ ਤਹਿਤ ਕਿਸਾਨਾਂ ਵੱਲੋਂ ਵਾਰੰਟ ਜਾਰੀ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਜਿਥੇ ਮੰਦਹਾਲੀ ਦੇ ਦੌਰ 'ਚੋਂ ਲੰਘ ਰਹੇ ਹਨ, ਉਥੇ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਰਜ਼ੇ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਹ ਖੁਦਕਸ਼ੀਆਂ ਕਰ ਰਹੇ ਹਨ।
ਵਿਧਾਇਕ ਚੰਦੂਮਾਰਾ ਨੇ ਸੈਸ਼ਨ 'ਚ ਧਾਰਾ63-ਸੀ ਖ਼ਤਮ ਕੀਤੇ ਜਾਣ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਤਾਜ਼ਾ ਆਈਆਂ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਵਿਚ ਹੀ 100 ਦੇ ਕਰੀਬ ਕਿਸਾਨਾਂ ਖਿਲਾਫ਼ ਵਾਰੰਟ ਜਾਰੀ ਕੀਤੇ ਗਏ ਉਨ੍ਹਾਂ ਨੂੰ ਜੇਲ੍ਹ ਵੀ ਕੱਟਣੀ ਪਈ ਹੈ। ਉਨ੍ਹਾਂ ਕਿਹਾ ਕਿ ਕੋਆਪਰੇਟਿਵ ਬੈਂਕਾਂ ਵੱਲੋਂ ਧਾਰਾ 1961 ਧਾਰਾ 63-ਏ ਤਹਿਤ ਜ਼ਮੀਨਾਂ ਅਤੇ ਜਾਇਦਾਦਾਂ ਜ਼ਮੀਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਨੇ ਬੋਲੀਆਂ ਤੇ ਕੁਰਕੀਆਂ ਦੇ ਮਾਮਲੇ ਨੂੰ ਚੁਕਦਿਆਂ ਕਿਹਾ ਕਿ ਕਾਂਗਰਸ ਦੇ ਰਾਜ 'ਚ ਧਾਰ-19-ਏ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚੋਂ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆਂ ਦਾ ਸਿਲਸਿਲਾ ਤਾਂ ਹੀ ਰੁਕ ਸਕਦਾ ਹੈ, ਜੇ ਸਰਕਾਰ ਧਾਰਾ 63-ਸੀ ਨੂੰ ਮੁਕੰਮਲ ਤੌਰ 'ਤੇ ਖ਼ਤਮ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ।
ਸੈਸ਼ਨ 'ਚ ਵਿਧਾਇਕ ਨੇ ਹਲਕਾ ਸਨੌਰ ਦੇ ਰਜਬਾਹਿਆਂ ਨੂੰ ਪੱਕੇ ਕਰਨ ਦਾ ਮਾਮਲਿਆ ਚੁਕਿਆ ਤੇ ਕਿਹਾ ਕਿ ਕੇਂਦਰ ਨੂੰ ਭੇਜੀ ਤਜਵੀਜ਼ ਤੇ ਤਾਂ ਅਮਲ ਹੋ ਰਿਹਾ, ਪਰ ਸਬੰਧਤ ਨਹਿਰੀ ਵਿਭਾਗ ਨੂੰ ਵੀ ਰਜਬਾਹਿਆਂ ਨੂੰ ਪੱਕੇ ਕਰਨ ਵੱਲ ਉਸਾਰੂ ਕਦਮ ਚੁੱਕਣੇ ਚਾਹੁੰਦੇ ਹਨ, ਜਿਸ 'ਤੇ ਨਹਿਰੀ ਵਿਭਾਗ ਦੇ ਮੰਤਰੀ ਸੁੱਖਸਰਕਾਰੀਆ ਨੇ ਵਿਧਾਇਕ ਚੰਦੂਮਾਜਰਾ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਤਜਵੀਰ ਆਉਣ ਤੋਂ ਬਾਦ ਵਿਭਾਗ ਰਜਬਾਹੇ ਪੱਕੇ ਕਰਨ ਦਾ ਕੰਮ ਸ਼ੁਰੂ ਕਰ ਦੇਵੇਗਾ।