ਬਾਬੂਸ਼ਾਹੀ ਬਿਉਰੋ
ਅੰਮ੍ਰਿਤਸਰ, 16 ਫਰਵਰੀ:
ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਨੇ ਅੱਜ ਪਿੰਡ ਗੁਮਾਨਪੁਰਾ ਵਿਖੇ ਕੋਆਪਰੇਟਿਵ ਸੁਸਾਇਟੀ ਵੱਲੋਂ ਲਗਾਏ ਗਏ ਕੈਂਪ ਦੌਰਾਨ 28 ਕਿਸਾਨਾਂ ਨੂੰ 17.49 ਲੱਖ ਰੁਪਏ ਦੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਤਕਸੀਮ ਕਰਦੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਪ੍ਰਾਈਵੇਟ ਬੈਂਕਾਂ ਤੋਂ ਕਿਸਾਨਾਂ ਦੁਆਰਾ ਲਏ ਗਏ ਕਰਜੇ ਵੀ ਮੁਆਫ ਕੀਤੇ ਜਾਣਗੇ ਅਤੇ 69 ਸੀਮਾਂਤ ਕਿਸਾਨਾਂ ਦੇ ਹਲਕਾ ਪੱਛਮੀ ਵਿੱਚ 22.38 ਲੱਖ ਰੁਪਏ ਦੇ ਕਰਜਾ ਮੁਆਫੀ ਸਰਟੀਫਿਕੇਟ ਦਿੱਤੇ ਜਾ ਚੁੱਕੇ ਹਨ।
ਡਾ: ਵੇਰਕਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲੇ• ਵਿੱਚ ਹੁਣ ਤੱਕ 16705 ਕਿਸਾਨਾਂ ਨੂੰ 125.07 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਜਾ ਚੁੱਕੇ ਹਨ। ਡਾ: ਵੇਰਕਾ ਨੇ ਕਿਹਾ ਕਿ ਪੰਜਾਬ ਦਾ ਕਿਸਾਨਾ ਪੂਰੇ ਦੇਸ਼ ਦਾ ਅੰਨ ਭੰਡਾਰ ਭਰਦਾ ਹੈ ਪ੍ਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੇ ਸਵਾ ਚਾਰ ਲੱਖ ਕਿਸਾਨਾਂ ਦਾ 3452 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੇ ਇਸ ਮੁਆਫੀ ਰੂਪੀ ਹੱਲਾਸ਼ੇਰੀ ਨੂੰ ਕਬੂਲਦੇ ਹੋਏ ਪੰਜਾਬ ਦੇ ਅਨਾਜ਼ ਭੰਡਾਰ ਵਿਚ 3 ਫੀਸਦੀ ਦਾ ਵਾਧਾ ਵੀ ਦਰਜ ਕੀਤਾ ਹੈ। ਉਨਾਂ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੋਲਦੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਭਲੇ ਲਈ ਕੁੱਝ ਨਹੀਂ ਕੀਤਾ, ਜਿਸ ਕਾਰਨ ਕਿਸਾਨ ਦੀ ਹਾਲਤ ਪਤਲੀ ਹੁੰਦੀ ਗਈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੰਦੇ ਆਪਣੇ ਵਾਅਦੇ ਨੂੰ ਪੂਰਾ ਕਰ ਵਿਖਾਇਆ ਹੈ। ਡਾ: ਵੇਰਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੀ ਆਮਦਨ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਸ ਮੌਕੇ ਡਾ: ਵੇਰਕਾ ਨੇ ਪਿੰਡ ਗੁਮਾਨਪੁਰਾ ਦੀ ਨਵੀਂ ਪੰਚਾਇਤ ਨੂੰ ਪਿੰਡ ਦੀਆਂ ਗਲੀਆਂ-ਨਾਲੀਆਂ ਬਣਾਉਣ ਲਈ 20 ਲੱਖ ਰੁਪਏ, ਪਿੰਡ ਗੁਮਾਨਪੁਰਾ ਦੇ ਸਕੂਲ ਨੂੰ 15 ਲੱਖ ਰੁਪਏ ਅਤੇ ਪਿੰਡ ਦੇ ਸੀਵਰੇਜ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ•ਾਂ ਕਿਹਾ ਕਿ ਪਿੰਡ ਗੁਮਾਨਪੁਰਾ ਦੇ ਵਿਕਾਸ ਵਿੱਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਬੋਲਦਿਆਂ ਸ ਭੂਪਿੰਦਰ ਸਿੰੰਘ ਵਾਲੀਆ ਜਾਇੰਟ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਨੇ ਡਾ: ਵੇਰਕਾ ਦਾ ਪਿੰਡ ਗੁਮਾਨਪੁਰਾ ਪਹੁੰਚਣ ਤੇ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਕਰਜਾ ਮੁਆਫੀ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਵੇਗੀ। ਉਨ•ਾਂ ਦੱਸਿਆ ਕਿ ਸਰਕਾਰ ਵੱਲੋਂ 5 ਏਕੜ ਰਕਬੇ ਵਾਲੇ ਕਿਸਾਨਾਂ ਨੂੰ ਜੋ 6000 ਰੁਪਏ ਦਿੱਤੇ ਜਾਣੇ ਹਨ ਉਸ ਦੇ ਫਾਰਮ ਵੀ ਵੰਡ ਦਿੱਤੇ ਗਏ ਹਨ ਅਤੇ 31 ਮਾਰਚ ਤੋਂ ਪਹਿਲਾਂ ਪਹਿਲਾਂ ਇਹ ਰਾਸ਼ੀ ਉਨ•ਾਂ ਬੈਂਕ ਖਾਤਿਆਂ ਵਿੱਚ ਆ ਜਾਵੇਗੀ। ਸ੍ਰ ਵਾਲੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ 5 ਏਕੜ ਵਾਲਿਆਂ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜਾ ਅਤੇ ਹੁਣ 2.5 ਏਕੜ ਵਾਲੇ ਕਿਸਾਨਾਂ ਦਾ ਕਰਜਾ ਵੀ ਮੁਆਫ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਸਰਪੰਚ ਸ੍ਰ ਸੁਖਦੇਵ ਸਿੰਘ, ਕੌਂਸਲਰ ਸਕੱਤਰ ਸਿੰਘ ਬੱਬੂ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ, ਜਿਲ•ਾ ਮੈਨੇਜਰ ਹਰਜਿੰਦਰ ਸਿੰਘ ਸੰਧੂ, ਬੈਂਕ ਦੇ ਮੈਨੇਜਰ ਸ੍ਰੀ ਰਾਕੇਸ਼ ਕਨੋਜੀਆ, ਕੁਆਪਰੇਟਿਵ ਸੁਸਾਇਟੀ ਦੇ ਏ:ਆਰ ਸ੍ਰੀ ਨਰਿੰਦਰ ਕੁਮਾਰ, ਇੰਸਪੈਕਟਰ ਜਤਿੰਦਰਪਾਲ ਸਿੰਘ, ਇੰਸਪੈਕਟਰ ਸਿਮਰਨਜੀਤ ਸਿੰਘ, ਇੰਸਪੈਕਟਰ ਸੁਖਪਾਲ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
---------
ਕੈਪਸ਼ਨ-ਹਲਕਾ ਪੱਛਮੀ ਦੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡਦੇ ਡਾ: ਰਾਜ ਕੁਮਾਰ ਵੇਰਕਾ। ਨਾਲ ਹਨ ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ ਅਤੇ ਸ. ਭੁਪਿੰਦਰ ਸਿੰਘ ਵਾਲੀਆ ਤੇ ਹੋਰ ਆਗੂ।