ਫਗਵਾੜਾ, 19 ਫਰਵਰੀ 2019: ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਸਲ ਦੋਆਬੇ ਦੀ ਟੀਮ ਵੱਲੋਂ ਗੁਰੂ ਨਾਨਕ ਬਿਰਧ , ਨੇਤਰਹੀਣ ਅਤੇ ਅਨਾਥ ਆਸ਼ਰਮ ਵਿੱਚ ਫਲ ਫਰੂਟ ਵੰਡੇ। ਇਸ ਮੌਕੇ ਤੇ ਪਰਦੀਪ ਸਿੰਘ ਸਾਗਰ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਅੱਜ ਦੀ ਨੋਜਵਾਨ ਪੀੜ੍ਹੀ ਨਸ਼ਿਆਂ ਵਿੱਚ ਫਸੀ ਹੋਈ ਹੈ , ਨੌਜਵਾਨ ਪੀੜ੍ਹੀ ਨੂੰ ਰਵਿਦਾਸ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਹੋਰ ਵੀ ਨੌਜਵਾਨਾਂ ਨੂੰ ਬੇਨਤੀ ਕਰਦਿਆਂ ਕਿਹਾ ਗੁਰੂਆਂ ਦੇ ਜਨਮ ਦਿਹਾੜੇ ਸਾਨੂੰ ਅਨਾਥ ਆਸ਼ਰਮ ਦੇ ਬੱਚਿਆਂ ਅਤੇ ਬਿਰਧ ਆਸ਼ਰਮ ਦੇ ਬਜੁਰਗਾਂ ਨਾਲ ਮਨਾਉਣਾ ਚਾਹੀਦਾ ਹੈ ਅਤੇ ਸਾਨੂੰ ਗੁਰੂਆਂ ਦੇ ਦੱਸੇ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਰਬਜੀਤ ਸਿੰਘ,ਕੁਸ਼ ਕੁਮਾਰ,ਰਘੁਨੰਦਨ,ਵਰਿੰਦਰ ਭੰਡਾਰੀ,ਰਾਜੇਸ਼ ਚੌਧਰੀ,ਜਗਜੀਤ ਸਿੰਘ,ਓਮ ਪ੍ਰਕਾਸ਼,ਮਨਿੰਦਰ ਕਲੇਰ,ਰਾਮ ਸੇਵਕ ਆਦਿ ਹਾਜਰ ਸਨ।