ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ.ਨਗਰ ਵਿਖੇ ਨਵ ਨਿਯੁਕਤ ਮੱਛੀ ਪਾਲਣ ਅਫਸਰਾਂ ਨੂੰ ਨਿਯੁਕਤੀ ਵੰਡਦੇ ਹੋਏ।
ਐਸ.ਏ.ਐਸ.ਨਗਰ, 21 ਫਰਵਰੀ 2019: ਪੰਜਾਬ ਵਿਚ ਮੱਛੀ ਪਾਲਣ ਕਿੱਤੇ ਵਿਚ ਬੇਹੱਦ ਸੰਭਾਵਨਾਵਾਂ ਮੌਜੂਦ ਹਨ ਅਤੇ ਮੱਛੀ ਪਾਲਣ ਕਿੱਤਾ ਬੇਹੱਦ ਲਾਹੇਵੰਦ ਹੈ। ਸੂਬੇ ਵਿਚ ਮੱਛੀ ਪਾਲਣ ਕਿੱਤੇ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਕਿਸਾਨ ਖੇਤੀਬਾੜੀ ਦੇ ਨਾਲ ਨਾਲ ਮੱਛੀ ਪਾਲਣ ਕਿੱਤੇ ਨੂੰ ਅਪਣਾ ਕੇ ਆਪਣੀ ਆਰਥਿਕਤਾ ਮਜ਼ਬੂਤ ਕਰ ਸਕਣ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ.ਨਗਰ ਸਥਿਤ ਲਾਈਵ ਸਟਾਕ ਭਵਨ ਵਿਖੇ 10 ਨਵ ਨਿਯੁਕਤ ਮੱਛੀ ਪਾਲਣ ਅਫਸਰਾਂ ਨੂੰ ਨਿਯੁਕਤੀ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਕੀਤਾ।
ਸ. ਸਿੱਧੂ ਨੇ ਇਸ ਮੌਕੇ ਕਿਹਾ ਕਿ ਮੱਛੀ ਪਾਲਣ ਅਫਸਰਾਂ ਦੀ ਭਰਤੀ ਨਿਰੋਲ ਮੈਰਿਟ 'ਤੇ ਅਤੇ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ ਹੈ। ਉਨ•ਾਂ ਇਸ ਮੌਕੇ ਨਵ ਨਿਯੁਕਤ ਮੱਛੀ ਪਾਲਣ ਅਫਸਰਾਂ ਨੂੰ ਆਖਿਆ ਕਿ ਵਿਭਾਗ ਨੂ ੰਉਨ•ਾਂ ਤੋਂ ਵੱਡੀਆਂ ਉਮੀਦਾਂ ਹਨ ਅਤੇ ਆਪਣੀ ਡਿਊਟੀ ਸਮਰਪਿਤ ਭਾਵਨਾ , ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ। ਉਨ•ਾਂ ਕਿਹਾ ਕਿ ਮੱਛੀ ਪਾਲਣ ਅਫਸਰ ਪਿੰਡ ਪੱਧਰ 'ਤੇ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਮੱਛੀ ਪਾਲਣ ਕਿੱਤੇ ਲਈ ਜਾਗਰੂਕ ਕਰਨ ਅਤੇ ਕਿਸਾਨਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਦਿੱਤੀ ਜਾਵੇ। ਉਨ•ਾਂ ਇਸ ਮੌਕੇ ਨਵ ਨਿਯੁਕਤ ਮੱਛੀ ਪਾਲਣ ਅਫਸਰਾਂ ਨੂੰ ਵਿਭਾਗ ਜੁਆਇਨ ਕਰਨ ਤੇ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਨਵ ਨਿਯੁਕਤ ਮੱਛੀ ਪਾਲਣ ਅਫਸਰ ਸ਼ੁਭਕਰਮਨਜੀਤ ਕੌਰ ਜ਼ਿਲ•ਾ ਗੁਰਦਾਸਪੁਰ ਜਿਨ•ਾਂ ਨਾਲ ਉਨ•ਾਂ ਦੇ ਪਿਤਾ ਡਾ. ਮਨਮੋਹਣ ਸਿੰਘ ਭਾਗੋਵਾਲੀਆ ਵੀ ਪੁੱਜੇ ਹੋਏ ਸਨ, ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ•ਾਂ ਨੂੰ ਆਪਣੀ ਸਪੁੱਤਰੀ ਦੀ ਨਿਯੁਕਤੀ ਲਈ ਕਿਸੇ ਨੂੰ ਇੱਕ ਪੈਸਾ ਵੀ ਨਹੀਂ ਦੇਣਾ ਪਿਆ ਅਤੇ ਨਿਯੁਕਤੀ ਪੂਰੀ ਪਾਰਦਰਸ਼ਤਾ ਢੰਗ ਨਾਲ ਹੋਈ ਹੈ । ਜਿਸ ਲਈ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਣ , ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।